ਚੰਡੀਗੜ੍ਹ, 20 ਫਰਵਰੀ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਆਖਰੀ ਪੜਾਅ ‘ਤੇ ਪਹੁੰਚ ਗਈ ਹੈ ਅਤੇ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ, ਅੱਜ, ਸ਼ੁੱਕਰਵਾਰ ਨੂੰ ਪਹਾੜਾਂ ਤੋਂ ਤੇਜ਼ ਬਰਫੀਲੀਆਂ ਹਵਾਵਾਂ ਚੱਲਣਗੀਆਂ। ਇਸ ਕਾਰਨ ਦਿਨ ਵੇਲੇ ਤੇਜ਼ ਧੁੱਪ ਦੇ ਬਾਵਜੂਦ, ਠੰਢ ਮਹਿਸੂਸ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਘੱਟੋ-ਘੱਟ ਤਾਪਮਾਨ ਥੋੜ੍ਹਾ ਘੱਟ ਸਕਦਾ ਹੈ ਅਤੇ ਮੌਸਮ ਖੁਸ਼ਕ ਰਹੇਗਾ। 25 ਫਰਵਰੀ ਤੱਕ ਕੋਈ ਮੀਂਹ ਜਾਂ ਹੋਰ ਗਤੀਵਿਧੀ ਨਹੀਂ ਹੈ। ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਵਧਿਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਵੱਧ ਹੈ। ਰੂਪਨਗਰ ਦੇ ਭਾਖੜਾ ਡੈਮ ਵਿਖੇ ਸਭ ਤੋਂ ਵੱਧ ਤਾਪਮਾਨ 27.6 ਦਰਜ ਕੀਤਾ ਗਿਆ।
ਹਾਲਾਂਕਿ, ਵੀਰਵਾਰ ਨੂੰ ਅੰਮ੍ਰਿਤਸਰ ‘ਚ ਸੰਘਣੀ ਧੁੰਦ ਦਰਜ ਕੀਤੀ ਗਈ, ਜਿਸਦੀ ਵਿਜੀਵਿਲਟੀ 100 ਮੀਟਰ ਤੋਂ ਘੱਟ ਸੀ। ਮੈਦਾਨੀ ਇਲਾਕਿਆਂ ‘ਚ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ‘ਚ 7.8 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.9 ਡਿਗਰੀ ਤੋਂ 27.6 ਡਿਗਰੀ ਤੱਕ ਸੀ।
ਮੌਸਮ ਵਿਭਾਗ ਦੇ ਮੁਤਾਬਕ 26 ਫਰਵਰੀ ਤੱਕ ਮੀਂਹ ਸੰਭਾਵਨਾ ਨਹੀਂ ਹੈ। ਇਸ ਸਮੇਂ ਦੌਰਾਨ, ਰਾਜ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ‘ਚ ਵੱਧ ਤੋਂ ਵੱਧ ਤਾਪਮਾਨ 22-26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੱਧ, ਪੱਛਮੀ ਅਤੇ ਦੱਖਣ-ਪੂਰਬੀ ਖੇਤਰਾਂ ‘ਚ ਤਾਪਮਾਨ 26-28 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਹਫ਼ਤੇ ਸੂਬੇ ਭਰ ‘ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ ਸੂਬੇ ‘ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਸੱਤ ਦਿਨਾਂ ‘ਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 2-3 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।
Read More: Punjab Weather News: ਪੰਜਾਬ ਤੇ ਚੰਡੀਗੜ੍ਹ ‘ਚ ਬਦਲੇਗਾ ਮੌਸਮ, ਕੁਝ ਇਲਾਕਿਆਂ ‘ਚ ਪਿਆ ਮੀਂਹ




