ਚੰਡੀਗੜ੍ਹ, 01 ਜਨਵਰੀ 2025: Punjab Weather News: ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ, ਨਵੇਂ ਸਾਲ ਦੀ ਸ਼ੁਰੂਆਤ ਵੀ ਸੀਤ ਲਹਿਰ ਅਤੇ ਧੁੰਦ ਨਾਲ ਹੋਈ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਜਿਨ੍ਹਾਂ ਜ਼ਿਲ੍ਹਿਆਂ ‘ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹਨ | ਇਸਦੇ ਨਾਲ ਹੀ ਪੰਜਾਬ ਦੇ ਮੌਸਮ ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਠੰਡ ਹੋਰ ਵਧਣ ਸੀ ਸੰਭਾਵਨਾ ਹੈ |
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਗੁਰਦਾਸਪੁਰ ‘ਚ ਸਭ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਤਾਪਮਾਨ ‘ਚ ਕਾਫ਼ੀ ਗਿਰਾਵਟ ਦਰਜ ਕੀਤੀ ਹੈ ਅਤੇ ਤਾਪਮਾਨ 11.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਆਮ ਨਾਲੋਂ ਅੱਠ ਡਿਗਰੀ ਘੱਟ ਹੈ।
ਮੌਸਮ ਵਿਭਾਗ ਮੁਤਾਬਕ 3 ਜਨਵਰੀ 202 ਤੱਕ ਮੌਸਮ ਕਾਫੀ ਠੰਡਾ ਰਹੇਗਾ। ਇਹ ਅਫਗਾਨਿਸਤਾਨ ਦੇ ਉੱਪਰਲੇ ਖੇਤਰ ‘ਚ ਇੱਕ ਕਮਜ਼ੋਰ ਪੱਛਮੀ ਗੜਬੜ ਕਾਰਨ ਹੈ। ਜਦੋਂ ਕਿ 4 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ। ਅਜਿਹੇ ‘ਚ ਕੁਝ ਜ਼ਿਲਿਆਂ ‘ਚ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਧੁੰਦ ਆਦਿ ਤੋਂ ਰਾਹਤ ਮਿਲੇਗੀ।
Read More: Winter: ਵੱਧ ਰਹੀ ਠੰਡ ਨੇ ਵਧਾਈ ਚਿੰਤਾ, ਪਸ਼ੂਆਂ, ਬਜ਼ੁਰਗਾਂ ਤੇ ਬੱਚਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਅਸਰ