Rain alert

Punjab Weather: ਪੰਜਾਬ ‘ਚ ਅੱਜ ਧੂੜ ਭਰੀ ਹਨੇਰੀ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

27 ਮਾਰਚ 2025: ਪੰਜਾਬ (punjab) ‘ਚ ਗਰਮੀ ਲਗਾਤਾਰ ਵਧ ਰਹੀ ਹੈ। ਅੱਜ ਵੀ ਮੌਸਮ ਵਿਭਾਗ (weather department) ਨੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਵਾਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਵੀ ਅਜਿਹਾ ਹੀ ਮੌਸਮ ਰਿਹਾ, ਇਸ ਦੇ ਬਾਵਜੂਦ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ (temprature) ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ (temprature) ਬਠਿੰਡਾ ਵਿੱਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਮੇਂ ਲਈ ਬਹੁਤ ਜ਼ਿਆਦਾ ਮੰਨਿਆ ਜਾਂਦਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਵਧਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅੱਜ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਤਾਪਮਾਨ ਵੀ ਆਮ ਤੋਂ ਉੱਪਰ ਰਹੇਗਾ। ਪਰ ਤਾਪਮਾਨ ‘ਚ ਗਿਰਾਵਟ ਨਾਲ ਰਾਹਤ ਮਿਲੇਗੀ।

ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਤਾਪਮਾਨ ਦੇ ਅੰਕੜਿਆਂ ਅਨੁਸਾਰ ਲੁਧਿਆਣਾ, (ludhiana) ਪਟਿਆਲਾ, ਅੰਮ੍ਰਿਤਸਰ, ਫਰੀਦਕੋਟ, ਗੁਰਦਾਸਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉਪਰ ਰਿਹਾ। ਅੱਜ ਪਠਾਨਕੋਟ, ਗੁਦਾਸਰਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਅੱਜ ਇਨ੍ਹਾਂ ਜ਼ਿਲ੍ਹਿਆਂ (disticts) ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

Read More: Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਲਰਟ ਜਾਰੀ, ਭਾਰੀ ਮੀਂਹ ਦੀ ਚਿਤਾਵਨੀ

Scroll to Top