Site icon TheUnmute.com

Punjab Weather: ਪੰਜਾਬ ‘ਚ ਫਿਰ ਵਧੀ ਗਰਮੀ, ਜਾਣੋ ਆਉਣ ਵਾਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ ਮੌਸਮ

Punjab

ਚੰਡੀਗੜ੍ਹ, 15 ਜੁਲਾਈ 2024: ਪੰਜਾਬ (Punjab) ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ | ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਹੁੰਮਸ ਅਤੇ ਗਰਮੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ‘ਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 1.6 ਡਿਗਰੀ ਵੱਧ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਾਸੀਆਂ ਨੂੰ ਦੋ ਦਿਨ ਹੋਰ ਗਰਮੀ ਨਾਲ ਜੂਝਣਾ ਪਵੇਗਾ।

ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ (Punjab) ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਪਰ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਇਕੱਲਿਆਂ ਥਾਵਾਂ ‘ਤੇ ਮੀਂਹ ਪੈ ਸਕਦਾ ਹੈ, ਹਾਲਾਂਕਿ ਇਸ ਦੀ ਸੰਭਾਵਨਾ ਵੀ ਬਹੁਤ ਘੱਟ ਹੈ।

Exit mobile version