Punjab Weather: ਅਪ੍ਰੈਲ ਮਹੀਨੇ ਹੀ ਗਰਮੀ ਨੇ ਲੋਕਾਂ ਦਾ ਕੀਤਾ ਬੁਰਾ ਹਾਲ

3 ਅਪ੍ਰੈਲ 2025: ਪੰਜਾਬ ਵਿੱਚ ਤਾਪਮਾਨ (temprature) ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ (pakistan) ਵਿੱਚ ਸਰਗਰਮ ਹੋ ਗਿਆ ਹੈ, ਪਰ ਪੰਜਾਬ (punjab) ਅਤੇ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦਿਖਾਈ ਨਹੀਂ ਦੇਵੇਗਾ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਹੋਵੇਗਾ।

ਸੂਬੇ ‘ਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ (bathinda) ‘ਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਵਧਦੀ ਹੀਟ ਵੇਵ ਨੂੰ ਦਰਸਾਉਂਦਾ ਹੈ। ਜੇਕਰ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਤਾਪਮਾਨ ‘ਤੇ ਨਜ਼ਰ ਮਾਰੀਏ ਤਾਂ ਅੰਮ੍ਰਿਤਸਰ ‘ਚ 32.7 ਡਿਗਰੀ ਸੈਲਸੀਅਸ, ਲੁਧਿਆਣਾ ‘ਚ 34.5 ਡਿਗਰੀ ਸੈਲਸੀਅਸ, ਪਟਿਆਲਾ (patiala) ‘ਚ 35.1 ਡਿਗਰੀ ਸੈਲਸੀਅਸ, ਫਰੀਦਕੋਟ ‘ਚ 33.6 ਡਿਗਰੀ ਸੈਲਸੀਅਸ ਅਤੇ ਫਤਿਹਗੜ੍ਹ ਸਾਹਿਬ ‘ਚ 33.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Read More:  ਸੂਰਜ ਦੇਵਤਾ ਦਿਖਾ ਰਿਹਾ ਆਪਣਾ ਪੂਰਾ ਜ਼ੋਰ, ਬਠਿੰਡਾ ਰਿਹਾ ਸਭ ਤੋਂ ਜਿਆਦਾ ਗਰਮ

Scroll to Top