2 ਸਤੰਬਰ 2025: ਪੰਜਾਬ ਵਿੱਚ ਭਾਰੀ ਮੀਂਹ (rain) ਨੇ ਤਬਾਹੀ ਮਚਾਈ ਹੈ ਅਤੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਇਸ ਦੌਰਾਨ ਪੰਜਾਬ ਵਿੱਚ ਇੱਕ ਵਾਰ ਫਿਰ ਭਾਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦੇ ਹੋਏ ਇੱਕ ਸੰਦੇਸ਼ ਭੇਜਿਆ ਹੈ।
SDMA ਵੱਲੋਂ ਭੇਜੇ ਗਏ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਅਗਲੇ 3 ਘੰਟਿਆਂ ਵਿੱਚ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, (patiala) ਰੂਪਨਗਰ, ਸੰਗਰੂਰ, SAS ਨਗਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਲੋਕਾਂ ਨੂੰ 112 ‘ਤੇ ਕਾਲ ਕਰਨ ਲਈ ਕਿਹਾ ਗਿਆ ਹੈ। ਇਸ ਸਮੇਂ ਦੌਰਾਨ, ਲੋਕਾਂ ਨੂੰ ਬਹੁਤ ਜ਼ਿਆਦਾ ਸੁਚੇਤ ਰਹਿਣ ਦੀ ਲੋੜ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ