26 ਅਗਸਤ 2025: ਪੰਜਾਬ ਦੇ ਵਿੱਚ ਲਗਾਤਾਰ ਤਿੰਨ ਦਿਨਾਂ ਤੋਂ ਭਾਰੀ ਮੀਂਹ (rain) ਪੈ ਰਿਹਾ ਹੀ, ਜਿਸ ਕਾਰਨ ਲੋਕ ਨੂੰ ਗਰਮੀ ਤੋਂ ਤਾ ਰਾਹਤ ਮਿਲੀ ਹੈ, ਪਰ ਕਈਂ ਥਾਵਾਂ ਤੇ ਇਸ ਮੌਸਮ ਦੇ ਕਰਕੇ ਤਬਾਹੀ ਮਚੀ ਹੋਈ ਹੈ| ਦੱਸ ਦੇਈਏ ਕਿ ਮੌਸਮ ਵਿਭਾਗ ਨੇ 30 ਅਗਸਤ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ (alert) ਜਾਰੀ ਕੀਤਾ ਹੈ।
28 ਅਗਸਤ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ, ਪਰ ਬਾਕੀ ਦਿਨਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਵੇਗਾ। ਇਸ ਲਈ ਵਿਭਾਗ ਵੱਲੋਂ ਪੀਲਾ ਅਲਰਟ (yellow alert) ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 4.7 ਡਿਗਰੀ ਦੀ ਗਿਰਾਵਟ ਆਈ, ਜੋ ਕਿ ਆਮ ਤਾਪਮਾਨ ਤੋਂ 6.9 ਡਿਗਰੀ ਸੈਲਸੀਅਸ ਘੱਟ ਦੱਸਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਭਾਰੀ ਬਾਰਿਸ਼ ਦਰਜ ਕੀਤੀ ਗਈ।
ਦੂਜੇ ਪਾਸੇ, ਪਠਾਨਕੋਟ ਵਿੱਚ ਸ਼ਨੀਵਾਰ ਰਾਤ ਤੋਂ ਹੀ ਪੈ ਰਹੇ ਮੀਂਹ ਤੋਂ ਬਾਅਦ, ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਅਧਿਆਪਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡੈਮ ਪ੍ਰੋਜੈਕਟ ਦੇ ਪ੍ਰੋਜੈਕਟ ਬੋਰਡ ਦੇ ਕਾਰਜਕਾਰੀ ਗਗਨਦੀਪ ਸਿੰਘ ਨੇ ਕਿਹਾ ਕਿ ਡੈਮ ਪ੍ਰਸ਼ਾਸਨ ਰਾਵੀ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਜਾਣ ਲਈ ਕਹਿ ਰਿਹਾ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ