3 ਸਤੰਬਰ 2025: ਪਿਛਲੇ ਕੁਝ ਦਿਨਾਂ ਤੋਂ ਪੰਜਾਬ (punjab) ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਸੂਬੇ ਦੇ ਲੋਕਾਂ ਨੂੰ ਅੱਜ ਵੀ ਮੀਂਹ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਸੰਤਰੀ ਅਤੇ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਗੁਰਦਾਸਪੁਰ (gurdaspur) ਵਿੱਚ ਸੰਤਰੀ ਜਾਰੀ ਕੀਤਾ ਗਿਆ ਹੈ ਜਦੋਂ ਕਿ 16 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਪੀਲਾ ਅਲਰਟ ਵਾਲੇ ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ ਅਤੇ ਮੋਹਾਲੀ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਬਰਨਾਲਾ, ਮਲੇਰਕੋਟਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਖੰਨਾ, ਪਾਇਲ, ਪੂਰਬੀ ਲੁਧਿਆਣਾ, ਸਮਰਾਲਾ, ਮੋਗਾ, ਸ਼ਾਹਕੋਟ, ਨਿਹਾਲ ਸਿੰਘਵਾਲਾ, ਜਗਰਾਉਂ, ਪੱਛਮੀ ਲੁਧਿਆਣਾ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ ਅਤੇ ਕਪੂਰਥਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ 4, 5 ਅਤੇ 6 ਸਤੰਬਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਵੀ ਦੱਸਣਾ ਜ਼ਰੂਰੀ ਹੈ ਕਿ ਮੌਸਮ ਵਿਭਾਗ (weather department) ਨੇ ਹਾਲ ਹੀ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਸੀ। ਬਾਕੀ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ ਦਿਖਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਵਿੱਚ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਸੀ।
ਮੀਂਹ ਦੇ ਅੰਕੜੇ ਇਸ ਪ੍ਰਕਾਰ ਹਨ:
ਅੰਮ੍ਰਿਤਸਰ: 1 ਮਿਲੀਮੀਟਰ, ਲੁਧਿਆਣਾ: 0.2 ਮਿਲੀਮੀਟਰ, ਪਟਿਆਲਾ: 1 ਮਿਲੀਮੀਟਰ, ਫਿਰੋਜ਼ਪੁਰ: 4 ਮਿਲੀਮੀਟਰ, ਹੁਸ਼ਿਆਰਪੁਰ: 1.5 ਮਿਲੀਮੀਟਰ, ਮਾਨਸਾ: 4 ਮਿਲੀਮੀਟਰ, ਪਠਾਨਕੋਟ: 14 ਮਿਲੀਮੀਟਰ, ਥੀਨ ਡੈਮ (ਪਠਾਨਕੋਟ): 12.5 ਮਿਲੀਮੀਟਰ, ਭਾਖੜਾ ਡੈਮ (ਰੂਪਨਗਰ): 10.5 ਮਿਲੀਮੀਟਰ, ਮੋਹਾਲੀ: 0.5 ਮਿਲੀਮੀਟਰ, ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ): 10.5 ਮਿਲੀਮੀਟਰ, ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ): 1.5 ਮਿਲੀਮੀਟਰ, ਚੰਡੀਗੜ੍ਹ: 2.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ