13 ਦਸੰਬਰ 2024: ਉੱਤਰੀ(North India) ਭਾਰਤ ਸਣੇ ਪੰਜਾਬ ਵਿੱਚ ਠੰਢ ਦਾ (Cold wave) ਕਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਮੁਤਾਬਕ ਸੂਬੇ ‘ਚ ਸੀਤ ਲਹਿਰ (Cold wave) ਦਾ ਅਲਰਟ (alert) ਜਾਰੀ ਕੀਤਾ ਗਿਆ ਹੈ। ਸਿਹਤ (health) ਮਾਹਿਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ।
ਵਿਭਾਗ ਅਨੁਸਾਰ ਫਰੀਦਕੋਟ ਅਤੇ ਪਠਾਨਕੋਟ ਸੂਬੇ ਵਿੱਚ ਸਭ ਤੋਂ ਠੰਢੇ ਰਹੇ। ਫਰੀਦਕੋਟ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ, ਪਠਾਨਕੋਟ ਵਿੱਚ 4.3 ਡਿਗਰੀ, ਬਠਿੰਡਾ ਵਿੱਚ 4.6 ਡਿਗਰੀ ਅਤੇ ਪਟਿਆਲਾ ਵਿੱਚ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ(amritsar) ‘ਚ ਘੱਟੋ-ਘੱਟ ਤਾਪਮਾਨ 5 ਡਿਗਰੀ ਜਦਕਿ ਲੁਧਿਆਣਾ ‘ਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਰਿਹਾ।
ਬੱਚੇ ਵੱਖ-ਵੱਖ ਬਿਮਾਰੀਆਂ ਦਾ ਹੋ ਰਹੇ ਸ਼ਿਕਾਰ
ਵਧਦੀ ਠੰਡ ਨੇ ਛੋਟੇ ਅਤੇ ਨਵਜੰਮੇ ਬੱਚਿਆਂ (children) ਨੂੰ ਗੰਭੀਰ ਸਿਹਤ ਸਮੱਸਿਆਵਾਂ ਵਿੱਚ ਪਾ ਦਿੱਤਾ ਹੈ ਜਿਸ ਕਾਰਨ ਉਹ ਛਾਤੀ (chest) ਦੀਆਂ ਬਿਮਾਰੀਆਂ, ਜ਼ੁਕਾਮ, ਤੇਜ਼ ਬੁਖਾਰ, ਸਾਹ ਲੈਣ ਵਿੱਚ ਤਕਲੀਫ਼, ਪੇਟ ਦੀਆਂ ਬਿਮਾਰੀਆਂ ਤੋਂ ਇਲਾਵਾ ਨਿਮੋਨੀਆ ਤੋਂ ਪੀੜਤ ਹਨ। ਇਸ ਦੌਰਾਨ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਹ ਮਾਹਿਰ ਡਾਕਟਰਾਂ ਕੋਲ ਜਾਣ ਲਈ ਮਜਬੂਰ ਹਨ।
ਇਨ੍ਹਾਂ ਬਿਮਾਰੀਆਂ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਨੇ ਦੱਸਿਆ ਕਿ ਵਧਦੀ ਠੰਡ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ, ਜਿਸ ਕਾਰਨ ਬੱਚੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਣ ਲੱਗ ਪਏ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਰਦੀਆਂ ਵਿੱਚ ਬਾਜ਼ਾਰ ਦਾ ਸਾਮਾਨ ਖਰੀਦਣ ਤੋਂ ਗੁਰੇਜ਼ ਕਰਨ ਅਤੇ ਆਪਣੇ ਬੱਚਿਆਂ ਨੂੰ ਗਰਮ ਕੱਪੜੇ ਪਾਉਣ।
punjab weather: ਉੱਤਰ-ਪੱਛਮੀ ਹਵਾਵਾਂ ਕਾਰਨ ਡਿੱਗਿਆ ਪਾਰਾ
27 ਸਾਲ ਬਾਅਦ 8 ਅਤੇ 9 ਦਸੰਬਰ ਨੂੰ ਸ਼ਿਮਲਾ ਸਮੇਤ ਸੋਲਨ ‘ਚ ਇੰਨੀ ਜਲਦੀ ਹੋਈ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਚ ਵੀ ਪੁੱਜਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਦਸੰਬਰ ਦੇ ਮਹੀਨੇ ਸ਼ਿਮਲਾ ਜਾਂ ਇਸ ਦੇ ਆਸ-ਪਾਸ ਬਰਫ ਨਹੀਂ ਪੈ ਰਹੀ ਸੀ। ਇਸ ਲਈ ਮੈਦਾਨੀ ਇਲਾਕਿਆਂ ‘ਚ ਵੀ ਠੰਡ ਦਸੰਬਰ ਦੇ ਅਖੀਰ ‘ਚ ਸ਼ੁਰੂ ਹੋ ਕੇ ਜਨਵਰੀ ‘ਚ ਆਪਣੇ ਸਿਖਰ ‘ਤੇ ਪਹੁੰਚ ਜਾਂਦੀ ਹੈ।
ਇਸ ਵਾਰ ਠੰਡ ਜਲਦੀ ਆ ਗਈ ਹੈ।ਇਸ ਦਾ ਕਾਰਨ ਇਹ ਹੈ ਕਿ ਇਨ੍ਹੀਂ ਦਿਨੀਂ ਹਵਾ ਦਾ ਪੈਟਰਨ ਉੱਤਰ ਤੋਂ ਪੱਛਮ ਵੱਲ ਹੈ। ਪਹਾੜਾਂ ‘ਚ ਹਾਲ ਹੀ ‘ਚ ਹੋਈ ਬਰਫਬਾਰੀ ਤੋਂ ਬਾਅਦ ਉੱਥੇ ਠੰਡ ਸ਼ੁਰੂ ਹੋ ਗਈ ਹੈ।ਉਨ੍ਹਾਂ ਖੇਤਰਾਂ ਤੋਂ ਉੱਤਰ-ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ਵਿੱਚ ਨਮੀ ਅਤੇ ਠੰਢ ਲਿਆਉਂਦੀਆਂ ਹਨ।
ਇਸ ਲਈ ਹੁਣ ਸਾਰੇ ਮੈਦਾਨੀ ਇਲਾਕਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਚੰਡੀਗੜ੍ਹ ਸਮੇਤ ਪੰਜਾਬ-ਹਰਿਆਣਾ ਦੇ ਇਲਾਕਿਆਂ ‘ਚ ਪਹੁੰਚਣ ਵਾਲੀਆਂ ਇਨ੍ਹਾਂ ਠੰਡੀਆਂ ਹਵਾਵਾਂ ਕਾਰਨ ਰਾਤ ਨੂੰ ਕਈ ਥਾਵਾਂ ‘ਤੇ ਤਾਪਮਾਨ 3 ਡਿਗਰੀ ਤੱਕ ਡਿੱਗ ਗਿਆ ਹੈ।
Also More: Punjab Weather: ਕੰਬਣ ਲੱਗਿਆ ਪੰਜਾਬ! ਕਈ ਸ਼ਹਿਰਾਂ ਦੇ ਤਾਪਮਾਨ ‘ਚ ਭਾਰੀ ਗਿਰਾਵਟ