Punjab Weather Latest: ਮੌਸਮ ਨੇ ਮੁੜ ਬਦਲੀ ਕਰਵਟ, ਜਾਣੋ ਤਾਜਾਂ ਅਪਡੇਟ

6 ਫਰਵਰੀ 2025: ਪੰਜਾਬ (punjab) ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਵੈਸਟਰਨ ਡਿਸਟਰਬੈਂਸ, ਜੋ 4 ਫਰਵਰੀ ਤੋਂ ਸਰਗਰਮ ਸੀ, ਹੁਣ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ।

ਦੱਸ ਦੇਈਏ ਕਿ ਭਾਵੇਂ ਮੌਸਮ ਵਿਭਾਗ ਨੇ ਕਈ ਵਾਰ ਮੀਂਹ ਦਾ ਅਲਰਟ (alert) ਜਾਰੀ ਕੀਤਾ ਸੀ ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ ਫਰਵਰੀ ਦਾ ਮਹੀਨਾ ਵੀ ਖੁਸ਼ਕ ਲੰਘ ਰਿਹਾ ਹੈ, ਪਰ ਇਸ ਪੱਛਮੀ ਗੜਬੜ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਹੋਈ ਹੈ, ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਦੂਜੇ ਪਾਸੇ ਉਥੇ ਹੀ ਜੇ ਗੱਲ ਕਰੀਏ ਤਾਂ ਮੌਸਮ ਵਿਭਾਗ ਮੁਤਾਬਿਕ ਅੱਜ ਪੰਜਾਬ ਵਿੱਚ ਮੀਂਹ (rain) ਅਤੇ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

Read More: ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਦਾ ਅਲਰਟ ਜਾਰੀ

 

Scroll to Top