Punjab Weather

Punjab Weather: ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ

ਚੰਡੀਗੜ੍ਹ, 11 ਫਰਵਰੀ 2025:Punjab Weather Today:  ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਕੋਈ ਵੱਡਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਇੱਕ ਅੰਦਾਜ਼ੇ ਮੁਤਾਬਕ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਪਟਿਆਲਾ ‘ਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀ ਇਸਨੂੰ ‘ਕਾਫ਼ੀ ਉੱਚਾ’ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਆਮ (Punjab Weather) ਰਹਿੰਦਾ ਹੈ, ਜਿਸ ਕਾਰਨ ਰਾਤ ਨੂੰ ਠੰਢ ਬਣੀ ਰਹਿੰਦੀ ਹੈ।

ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ ਪੱਛਮੀ ਗੜਬੜ ਸਰਗਰਮ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ‘ਚ ਇਸਦਾ ਪ੍ਰਭਾਵ ਮਹਿਸੂਸ ਨਹੀਂ ਹੋ ਰਿਹਾ ਹੈ। ਜਿਸਦੇ ਚੱਲਦੇ ਗੁਆਂਢੀ ਸੂਬੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Read more: Punjab Weather Update: ਪੰਜਾਬੀਓ ਗਰਮੀ ਲਈ ਹੋ ਜਾਉ ਤਿਆਰ, ਮੌਸਮ ‘ਚ ਆਇਆ ਬਦਲਾਅ

Scroll to Top