Punjab Weather: ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੂੰਏਂ ਦੀ ਚਿਤਾਵਨੀ ਦਿੰਦਿਆਂ ‘ਯੈਲੋ ਅਲਰਟ’ ਦਾ ਕੀਤਾ ਐਲਾਨ

31 ਦਸੰਬਰ 2024: ਹਰਿਆਣਾ (haryana) ਦੇ ਨਾਲ ਨਾਲ ਪੰਜਾਬ ਦੇ ਵਿਚ ਵੀ ਮੌਸਮ ‘ਚ ਕਾਫ਼ੀ ਤਬਦੀਲੀ ਦੇਖੀ ਜਾ ਰਹੀ ਹੈ, ਦੱਸ ਦੇਈਏ ਕਿ ਬਾਰਿਸ਼ ਤੋਂ ਬਾਅਦ ਮੌਸਮ (weather) ਬਦਲ ਗਿਆ ਹੈ| ਪੰਜਾਬ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਦੁਪਹਿਰ ਵੇਲੇ ਵੀ ਠੰਢ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਸਣੇ ਗੁਆਂਢੀ ਰਾਜਾਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ (Visibility) ਵਿੱਚ ਭਾਰੀ ਕਮੀ ਆਈ ਹੈ।

ਸਵੇਰੇ ਹਾਈਵੇਅ ‘ਤੇ ਧੁੰਦ ਦਾ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ (Indian Meteorological Department) ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਏਂ ਦੀ ਚਿਤਾਵਨੀ ਦਿੰਦਿਆਂ ‘ਯੈਲੋ ਅਲਰਟ’ (yellow alert) ਐਲਾਨਿਆ ਗਿਆ ਹੈ।

ਠੰਢੀਆਂ ਹਵਾਵਾਂ ਦੇ ਚੱਲਦਿਆਂ ਅੱਜ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 5 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ 6.8 ਡਿਗਰੀ, ਬਠਿੰਡਾ ਵਿੱਚ 7.2 ਅਤੇ ਅੰਮ੍ਰਿਤਸਰ ਵਿੱਚ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 11 ਤੋਂ 13 ਡਿਗਰੀ ਦਰਜ ਕੀਤਾ ਗਿਆ ਹੈ।

ਘੱਟੋ-ਘੱਟ ਤਾਪਮਾਨ ‘ਚ 1-2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਠੰਡ ਵਧ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਸਰਦੀ ਲੇਟ ਪਹੁੰਚੀ ਹੈ ਪਰ ਬਾਰਿਸ਼ ਤੋਂ ਬਾਅਦ ਪੂਰੀ ਤਰ੍ਹਾਂ ਬਦਲ ਗਿਆ ਹੈ। ਇਸ ਸਿਲਸਿਲੇ ਵਿਚ ਹਿਮਾਚਲ ਦੇ ਉਪਰਲੇ ਇਲਾਕਿਆਂ ਵਿਚ ਹੋਈ ਬਰਫ਼ਬਾਰੀ ਦਾ ਸਿੱਧਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ।

ਦੱਸ ਦੇਈਏ ਕਿ 2-3 ਦਿਨਾਂ ਤੱਕ ਧੂੰਆਂ ਵਧੇਗਾ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਕਈ ਇਲਾਕਿਆਂ ‘ਚ ਬੱਦਲਾਂ ਅਤੇ ਸੂਰਜ ਦੀ ਦਖਲਅੰਦਾਜ਼ੀ ਦਾ ਸਿਲਸਿਲਾ ਸ਼ੁਰੂ ਹੋ ਗਿਆ, ਜਿਸ ਕਾਰਨ ਸ਼ਾਮ ਤੋਂ ਪਹਿਲਾਂ ਹੀ ਠੰਡ ਦਾ ਅਸਰ ਦੇਖਣ ਨੂੰ ਮਿਲਿਆ।

read more: Punjab Weather: ਪੰਜਾਬ ‘ਚ ਵੱਧ ਸਕਦੀ ਹੈ ਠੰਡ, ਮੌਸਮ ਵਿਭਾਗ ਨੇ ਕਰਤੀ ਭਵਿੱਖਬਾਣੀ

Scroll to Top