ਚੰਡੀਗੜ੍ਹ, 15 ਫਰਵਰੀ 2025: Punjab Weather Today: ਮੌਸਮ ਵਿਭਾਗ ਨੇ ਪੰਜਾਬ ‘ਚ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ | ਇਸਦੇ ਨਾਲ ਹੀ ਕੁਝ ਦਿਨ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਠੰਡੀਆਂ ਹਵਾਵਾਂ ਵੀ ਚੱਲੀਆਂ | ਦਰਅਸਲ, ਪੰਜਾਬ ‘ਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ, ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ‘ਚ ਪੰਜਾਬ ਦੇ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ‘ਚ ਵੀ ਜਾਰੀ ਰਹੇਗਾ।
ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ‘ਚ ਦਿਖਾਈ ਦੇਵੇਗਾ। ਪਰ ਇਸਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ ‘ਚ ਵੀ ਮਹਿਸੂਸ ( Punjab Weather) ਹੋਣ ਦੀ ਉਮੀਦ ਹੈ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜੇਕਰ 19 ਤੋਂ 20 ਫਰਵਰੀ ਨੂੰ ਭਵਿੱਖਬਾਣੀ ਅਨੁਸਾਰ ਮੀਂਹ ਪੈਂਦਾ ਹੈ, ਤਾਂ ਸੋਕੇ ਦੀ ਮਾਰ ਹੇਠ ਆਏ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, 1 ਜਨਵਰੀ, 2025 ਤੋਂ ਕੱਲ੍ਹ ਤੱਕ, ਪੰਜਾਬ ‘ਚ 73 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ‘ਚ ਡੇਢ ਮਹੀਨੇ ‘ਚ 33 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ‘ਚ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ।
Read More: Punjab Weather: ਪੰਜਾਬ ‘ਚ ਚੱਲਣਗੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਦਿੱਤਾ ਵੱਡਾ ਅਪਡੇਟ