ਚੰਡੀਗੜ੍ਹ, 26 ਮਾਰਚ 2025: Punjab Weather Today: ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ,ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ | ਪੰਜਾਬ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ, ਜਿਸਦੇ ਚੱਲਦੇ ਗਰਮੀ ਵੀ ਵੱਧ ਗਈ ਹੈ | ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅੱਜ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ (Punjab Weather) ‘ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦੇ ਔਸਤ ਨਾਲੋਂ ਬਹੁਤ ਜ਼ਿਆਦਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਤਾਪਮਾਨ ‘ਚ ਥੋੜ੍ਹਾ ਵਾਧਾ ਹੋ ਸਕਦਾ ਹੈ। ਪਰ ਵੀਰਵਾਰ ਤੋਂ ਤਾਪਮਾਨ 2 ਤੋਂ 4 ਡਿਗਰੀ ਤੱਕ ਘਟਣ ਦੀ ਸੰਭਾਵਨਾ ਹੈ। ਇਹ ਗੁਆਂਢੀ ਸੂਬਿਆਂ ‘ਚ ਮੌਸਮ ਵਿੱਚ ਤਬਦੀਲੀ ਕਾਰਨ ਹੋਣ ਜਾ ਰਿਹਾ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਵੀ ਪਵੇਗਾ।
ਜਿਕਰਯੋਗ ਹੈ ਕਿ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਇੱਕ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ, ਬਿਜਲੀ ਗਰਜ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
Read More: Punjab Weather: ਪੰਜਾਬ-ਚੰਡੀਗੜ੍ਹ ‘ਚ 28 ਮਾਰਚ ਤੱਕ ਮੌਸਮ ਖੁਸ਼ਕ ਰਹੇਗਾ