ਮੀਂਹ

Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਇਲਾਕਿਆਂ ‘ਚ ਮੀਂਹ ਦਾ ਰੈੱਡ ਅਲਰਟ ਜਾਰੀ

ਚੰਡੀਗੜ੍ਹ, 14 ਅਗਸਤ 2025: Punjab Weather News: ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਸਵੇਰ ਤੋਂ ਮੀਂਹ ਪੈਣ ਨਾਲ ਮੌਸਮ ਠੰਡਾ ਰਿਹਾ ਹੈ। ਇਸ ਦੌਰਾਨ ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸਬੰਧੀ ਕੁਝ ਇਲਾਕਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ‘ਚ ਮੀਂਹ ਕਾਰਨ ਪੰਜਾਬ ‘ਚ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਰਈਆ ‘ਚ ਸਬਰਾਉਂ ਨਹਿਰ ‘ਚ ਪਾਣੀ ਓਵਰਫਲੋ ਹੋਣ ਕਾਰਨ 3 ਪਿੰਡ ਪ੍ਰਭਾਵਿਤ ਹੋਏ ਹਨ। ਨਹਿਰ ਦਾ ਪਾਣੀ ਪਿੱਛੇ ਰੋਕ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ‘ਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਹ ਅਲਰਟ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।

ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਰਈਆ ‘ਚ ਸਬਰਾਉਂ ਨਹਿਰ ‘ਚ ਪਾਣੀ ਓਵਰਫਲੋ ਹੋਣ ਕਾਰਨ 3 ਪਿੰਡ ਪ੍ਰਭਾਵਿਤ ਹੋਏ ਹਨ। ਡੀਸੀ ਅੰਮ੍ਰਿਤਸਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਪਾਣੀ ਖੇਤਾਂ ਤੱਕ ਪਹੁੰਚ ਗਿਆ ਹੈ, ਪਰ ਘਰਾਂ ਤੱਕ ਨਹੀਂ ਪਹੁੰਚੇਗਾ। ਨਹਿਰ ਦੇ ਪਿਛਲੇ ਪਾਸੇ ਤੋਂ ਪਾਣੀ ਰੋਕ ਦਿੱਤਾ ਗਿਆ ਹੈ। ਕੁਝ ਸਮੇਂ ਬਾਅਦ ਪਾਣੀ ਵੀ ਘੱਟ ਜਾਵੇਗਾ।

ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵੀ ਉੱਚਾ ਹੈ। ਇਸ ਸਥਿਤੀ ਕਾਰਨ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ‘ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ‘ਚ ਖ਼ਰਾਬ ਮੌਸਮ ਨੂੰ ਲੈ ਕੇ ਯੈਲੋ ਚੇਤਾਵਨੀ ਜਾਰੀ ਕਰਦਿਆਂ 14 ਅਤੇ 15 ਅਗਸਤ ਨੂੰ ਭਾਰੀ ਮੀਂਹ ਹੋਣ ਦੀ ਭਵਿੱਖਬਾਣੀ ਕੀਤੀ ਹੈ।

Read More: Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਗਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ

Scroll to Top