Weather Alert

Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 18 ਫਰਵਰੀ 2025: Punjab Weather News: ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਅਤੇ ਬੱਦਲਵਾਈ ਵਾਲੇ ਮੌਸਮ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵਧ ਰਿਹਾ ਹੈ। ਪਰ 19-20 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਬਾਅਦ ਮੌਸਮ ਥੋੜ੍ਹਾ ਸਾਫ਼ ਹੋ ਸਕਦਾ ਹੈ।ਇਨ੍ਹਾਂ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼ ‘ਚ ਮੀਂਹ ਅਤੇ ਬਰਫ਼ਬਾਰੀ ਦੀ ਵੀ ਉਮੀਦ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਇੱਕ ਅੰਦਾਜ਼ੇ ਮੁਤਾਬਕ ਪੰਜਾਬ ‘ਚ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ।

ਪੰਜਾਬ ‘ਚ ਤਾਪਮਾਨ (Punjab Weather) ਆਮ ਨਾਲੋਂ ਵੱਧ ਗਰਮ ਦਰਜ ਕੀਤਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਵੀ ਤਾਪਮਾਨ ਵਿੱਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਜ਼ਿਆਦਾ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ‘ਚ ਆਉਣ ਵਾਲੇ ਦੋ ਦਿਨਾਂ ਲਈ ਮੀਂਹ (Rain) ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜ ਸਰਗਰਮ ਹੈ। ਇਸਦਾ ਪ੍ਰਭਾਵ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਵੀ ਦਿਖਾਈ ਦੇਵੇਗਾ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕੇ ਬੱਦਲਵਾਈ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਵੀ ਦੇਖੀ ਜਾਵੇਗੀ।

Read More: Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

Scroll to Top