ਮੀਂਹ

Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ, ਮੀਂਹ ਦੀ ਭਵਿੱਖਬਾਣੀ

ਚੰਡੀਗੜ੍ਹ, 31 ਮਈ 2025: ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਤੋਂ ਪੰਜ ਦਿਨਾਂ ‘ਚ ਭਾਰਤ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ‘ਚ ਕੇਰਲ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਮੌਸਮ ਵਿਭਾਗ ਨੇ ਕੇਰਲ ਦੇ ਅੱਠ ਜ਼ਿਲ੍ਹਿਆਂ ‘ਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ‘ਚ ਮੌਸਮ ਦੇ ਸੰਬੰਧ ‘ਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 7 ਜ਼ਿਲ੍ਹਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਪੰਜਾਬ ‘ਚ ਕੱਲ੍ਹ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ।

ਮੀਂਹ

ਜਦੋਂ ਕਿ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਨੂੰ ਪਾਰ ਕਰ ਗਿਆ ਸੀ, ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਆ ਗਿਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਮਰਾਲਾ ‘ਚ ਦਰਜ ਕੀਤਾ ਗਿਆ ਸੀ।

31 ਮਈ ਦੀ ਚੇਤਾਵਨੀ ‘ਚ ਕੁਝ ਰਾਹਤ ਮਿਲੀ ਹੈ। ਹਿਮਾਚਲ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਜਿਵੇਂ ਕਿ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੋਹਾਲੀ ‘ਚ ਹਲਕੀ ਗਤੀਵਿਧੀ ਦੀ ਸੰਭਾਵਨਾ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਦੇਖਿਆ ਜਾਵੇਗਾ।

Read More: Punjab Weather: ਪੰਜਾਬ ‘ਚ ਛੇਤੀ ਦਸਤਕ ਦੇਵੇਗਾ ਮਾਨਸੂਨ, ਮੀਂਹ ਦਾ ਅਲਰਟ ਜਾਰੀ

Scroll to Top