ਪੰਜਾਬ, 11 ਜਨਵਰੀ 2026: Punjab Weather News: ਪੰਜਾਬ ‘ਚ ਕੜਾਕੇ ਦੀ ਠੰਡ ਪੈ ਰਹੀ ਹੈ | ਦੂਜੇ ਪਾਸੇ ਮੌਸਮ ਵਿਭਾਗ ਦੇ ਮੁਤਾਬਕ ਇਸ ਲੋਹੜੀ ‘ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ‘ਚ 15 ਜਾਂ 16 ਜਨਵਰੀ ਤੋਂ ਬਾਅਦ ਹੀ ਮੀਂਹ ਪੈਣ ਦੀ ਉਮੀਦ ਹੈ।
ਇਸ ਵਾਰ ਲੋਹੜੀ ‘ਤੇ ਸਾਫ਼ ਮੌਸਮ ਰਹਿਣ ਦੀ ਸੰਭਾਵਨਾ ਹੈ | ਹਾਲਾਂਕਿ, ਮੌਸਮ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 13 ਅਤੇ 14 ਜਨਵਰੀ ਨੂੰ ਧੁੰਦ ਜ਼ਿਆਦਾ ਰਹੇਗੀ। ਇਸ ਦੌਰਾਨ, ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਛਾਈ ਰਹੀ, 5 ਜ਼ਿਲ੍ਹਿਆਂ ‘ਚ ਸੀਤ ਲਹਿਰ ਦੀ ਸਥਿਤੀ ਰਹੀ ਅਤੇ 6 ਜ਼ਿਲ੍ਹਿਆਂ ‘ਚ ਠੰਡੇ ਦਿਨ ਦੀ ਸਥਿਤੀ ਰਹੀ। ਅੰਮ੍ਰਿਤਸਰ ‘ਚ ਸਭ ਤੋਂ ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸ਼ਨੀਵਾਰ ਨੂੰ ਪੰਜਾਬ ‘ਚ ਔਸਤ ਵੱਧ ਤੋਂ ਵੱਧ ਤਾਪਮਾਨ 20.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੇ ਮੁਤਾਬਕ ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਨੇੜਲੇ ਪੰਜਾਬ ਖੇਤਰ ‘ਚ ਹਵਾ ‘ਚ ਇੱਕ ਸਿਸਟਮ ਮੌਜੂਦ ਹੈ। ਇਹ ਲਗਭੱਗ 3 ਤੋਂ 4.5 ਕਿਲੋਮੀਟਰ ਦੀ ਉਚਾਈ ‘ਤੇ ਹੈ, ਜਿਸ ਕਾਰਨ ਮੌਸਮ ਬਦਲ ਰਿਹਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਰਾਜ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ਸ਼ਨੀਵਾਰ ਦੇ ਮੁਕਾਬਲੇ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਵਰਤਮਾਨ ‘ਚ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਹੈ। 14 ਜਨਵਰੀ, ਮਾਘ ਦੇ ਪਹਿਲੇ ਦਿਨ ਵੱਡੀ ਗਿਣਤੀ ‘ਚ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਪ੍ਰਮੁੱਖ ਗੁਰਦੁਆਰਿਆਂ ‘ਚ ਪਵਿੱਤਰ ਇਸ਼ਨਾਨ ਕਰਨ ਲਈ ਪਹੁੰਚਦੇ ਹਨ।
Read More: Punjab Weather: ਪੰਜਾਬ ‘ਚ ਪਵੇਗੀ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ, ਮੌਸਮ ਵਿਭਾਗ ਵੱਲੋਂ 3 ਦਿਨਾਂ ਲਈ ਅਲਰਟ ਜਾਰੀ




