20 ਮਾਰਚ 2025: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ (weather) ਬਹੁਤ ਬਦਲ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਮਹਿਸੂਸ ਹੋਣ ਲੱਗ ਪਈ ਹੈ। ਰਾਜ ਭਰ ਵਿੱਚ ਔਸਤ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਹੈ। ਮੌਸਮ ਵਿਭਾਗ (weather department) ਅਨੁਸਾਰ ਅੱਜ 7 ਜ਼ਿਲ੍ਹਿਆਂ ਵਿੱਚ ਮੌਸਮ ਵਿਗੜਨ ਦੀ ਭਵਿੱਖਬਾਣੀ ਕੀਤੀ ਗਈ ਹੈ।
ਯਾਨੀ ਕਿ ਅੱਜ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈ ਸਕਦਾ ਹੈ। ਹਾਲਾਂਕਿ, ਅੱਜ ਵੀ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।
Read More: Punjab Weather: ਪੰਜਾਬ ‘ਚ ਬਦਲੇਗਾ ਮੌਸਮ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ