ਚੰਡੀਗੜ੍ਹ, 20 ਅਪ੍ਰੈਲ 2025: Punjab Weather Update: ਮੌਸਮ ਵਿਭਾਗ ਨੇ ਪੰਜਾਬ ‘ਚ ਨੂੰ ਲੈ ਕੇ ਵੱਡੀ ਖ਼ਬਰ ਸਾਂਝੀ ਕੀਤੀ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦੇ ਦਿਨ ਸੰਗਰੂਰ, ਲੁਧਿਆਣਾ ਅਤੇ ਪਟਿਆਲਾ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ‘ਚ ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ‘ਚ ਤਾਪਮਾਨ ;ਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਅੱਜ ਪੰਜਾਬ ‘ਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਪਰ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਿਹਾ। ਪਰ ਹੁਣ ਆਉਣ ਵਾਲੇ ਦਿਨਾਂ ‘ਚ ਇਹ ਹੌਲੀ-ਹੌਲੀ ਫਿਰ ਵਧੇਗਾ। ਇਸ ਸਮੇਂ ਦੌਰਾਨ ਗਰਮੀ ਦੀ ਲਹਿਰ ਦੀ ਵੀ ਸੰਭਾਵਨਾ ਹੈ।
Read More: Punjab Weather: ਮੌਸਮ ਵਿਭਾਗ ਨੇ ਕਰਤਾ ਅਲਰਟ ਜਾਰੀ, ਮੀਂਹ ਅਤੇ ਤੂਫ਼ਾਨ ਆਉਣ ਦੀ ਉਮੀਦ