ਪੰਜਾਬ, 30 ਮਈ 2025: Punjab Weather: ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ (Rain) ਪੀਣ ਨਾਲ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਅੱਜ ਸਵੇਰੇ ਤੋਂ ਪੰਜਾਬ ਦੇ ਇਲਾਕਿਆਂ ‘ਚ ਪੂਰਾ ਅਸਮਾਨ ਬੱਦਲਾਂ ਨਾਲ ਢੱਕ ਗਿਆ ਅਤੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ।
ਮੌਸਮ ਵਿਭਾਗ ਨੇ 4 ਜੂਨ 202 ਤੱਕ ਗਰਜ ਅਤੇ ਬਿਜਲੀ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਵਿਭਾਗ ਮੁਤਾਬਕ ਮਾਨਸੂਨ ਛੇਤੀ ਪੰਜਾਬ ‘ਚ ਦਸਤਕ ਦੇ ਸਕਦਾ ਹੈ। ਮੌਸਮ ਮਾਹਰਾਂ ਮੁਤਾਬਕ 25 ਜੂਨ ਤੋਂ ਪਹਿਲਾਂ ਪੰਜਾਬ ‘ਚ ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਮੀਂਹ ਪਵੇਗਾ ਅਤੇ ਮਾਨਸੂਨ ਦੀ ਗਤੀ ਵੀ ਸਮੇਂ ਤੋਂ ਪਹਿਲਾਂ ਚੱਲ ਰਹੀ ਹੈ। ਇਸ ਵਾਰ ਕਈ ਸੂਬਿਆਂ ‘ਚ ਮਾਨਸੂਨ ਨਿਰਧਾਰਤ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਚੱਲ ਰਿਹਾ ਹੈ।
ਹੁਣ ਜੇਕਰ 25 ਜੂਨ ਤੱਕ ਪੰਜਾਬ ‘ਚ ਮਾਨਸੂਨ ਦਸਤਕ ਦਿੰਦਾ ਹੈ, ਤਾਂ ਇਹ ਕਿਸਾਨਾਂ ਲਈ ਚੰਗੀ ਖ਼ਬਰ ਹੈ ਕਿਉਂਕਿ ਇਸ ਨਾਲ ਝੋਨੇ ਦੀ ਫਸਲ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਹਾਲ ਹੀ ‘ਚ ਸਰਗਰਮ ਹੋਏ ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ ‘ਚ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 20 ਜ਼ਿਲ੍ਹਿਆਂ ‘ਚ ਗਰਜ-ਤੂਫ਼ਾਨ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Read More: ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ਸਮੇਤ ਇਨ੍ਹਾਂ ਸੂਬਿਆ ‘ਚ ਮੀਂਹ ਦਾ ਅਲਰਟ ਜਾਰੀ