Site icon TheUnmute.com

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਸੀਤ ਲਹਿਰ ਤੇ ਧੁੰਦ ਦਾ ਅਲਰਟ

Punjab Weather cold

ਚੰਡੀਗੜ੍ਹ, 25 ਦਸੰਬਰ 2024: Punjab Weather News: ਪੰਜਾਬ ‘ਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋ ਰਿਹਾ ਹੈ | ਇਸਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ‘ਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ‘ਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ |

ਇਸਦੇ ਨਾਲ ਹੀ ਸਰਦੀਆਂ ਕਾਰਨ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਸਰਕਾਰੀ ਸਕੂਲ 31 ਦਸੰਬਰ 2024 ਤੱਕ ਬੰਦ ਰਹਿਣਗੇ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ (Punjab Weather) 4.7 ਡਿਗਰੀ ਤੱਕ ਵਧਿਆ ਹੈ।

ਪੰਜਾਬ ਦੇ ਹੁਸ਼ਿਆਰਪੁਰ ‘ਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ 4.6 ਡਿਗਰੀ ਦਰਜ ਕੀਤਾ ਹੈ।

ਇਸਦੇ ਨਾਲ ਹੀ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।

Read More: Punjab Weather: ਪੰਜਾਬ ‘ਚ ਮੌਸਮ ਨੇ ਬਦਲੀ ਕਰਵਟ, ਹੋ ਸਕਦੀ ਹੈ ਬਾਰਿਸ਼

Exit mobile version