Punjab Weather News

Punjab Weather News: ਪੰਜਾਬ ‘ਚ ਹੋਰ ਵਧੇਗੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 20 ਦਸੰਬਰ 2024: Punjab Weather News: ਪੰਜਾਬ ਵਾਸੀਆਂ ਨੂੰ ਫਿਲਹਾਲ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੇਗੀ | ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਇਲਾਕਿਆਂ ‘ਚ ਸੀਤ ਲਹਿਰ ਆਉਣ ਵਾਲੇ 5 ਦਿਨਾਂ ਤੱਕ ਜਾਰੀ ਰਹੇਗੀ | ਇਸ ਦੌਰਾਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨ ਪਵੇਗਾ | ਪੰਜਾਬ ‘ਚ ਸਰਦੀਆਂ ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ, ਜਿਸਦੇ ਚੱਲਦੇ ਤਾਪਮਾਨ ਡਿੱਗ ਰਿਹਾ ਹੈ |

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਪੰਜ ਦਿਨਾਂ ‘ਚ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ | ਦੂਜੇ ਪਾਸੇ ਮੀਂਹ ਬਾਰੇ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (Meteorological Department) ਮੁਤਾਬਕ ਅੱਜ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਪਠਾਨਕੋਟ ‘ਚ ਘੱਟੋ-ਘੱਟ ਤਾਪਮਾਨ 3.5 ਡਿਗਰੀ ਦਰਜ ਕੀਤਾ ਗਿਆ ਹੈ । ਪਠਾਨਕੋਟ ਤੋਂ ਇਲਾਵਾ ਬਠਿੰਡਾ ‘ਚ 4.6 ਡਿਗਰੀ ਅਤੇ ਗੁਰਦਾਸਪੁਰ ‘ਚ 4 ਡਿਗਰੀ ਤਾਪਮਾਨ ਦਰਜ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।

Read More: Punjab Weather: ਮੌਸਮ ਵਿਭਾਗ ਨੇ 18 ਜ਼ਿਲ੍ਹਿਆਂ ‘ਚ ਜਾਰੀ ਕੀਤਾ ਕੋਲਡ ਵੇਵ ਅਲਰਟ

 

Scroll to Top