Punjab weather news

Punjab Weaher News: ਪੰਜਾਬ ‘ਚ ਫਿਰ ਵਧੀ ਗਰਮੀ, ਚੱਲੇਗੀ ਧੂੜ ਭਰੀ ਹਨ੍ਹੇਰੀ

ਪੰਜਾਬ, 15 ਜੂਨ 2026: ਮੀਂਹ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਫਿਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ 5.4 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ, ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ 33.9 ਤੋਂ 38.1 ਡਿਗਰੀ ਸੈਲਸੀਅਸ ਤੱਕ ਰਿਹਾ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਮੁਤਾਬਕ ਅੱਜ ਕੁਝ ਇਲਾਕਿਆਂ ‘ਚ ਗਰਜ-ਤੂਫ਼ਾਨ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਜਿਨ੍ਹਾਂ ਜ਼ਿਲ੍ਹਿਆਂ ‘ਚ ਇਹ ਸੰਭਾਵਨਾ ਪ੍ਰਗਟਾਈ ਗਈ ਹੈ, ਉਨ੍ਹਾਂ ‘ਚ ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾ ਅਤੇ ਬਠਿੰਡਾ ਸ਼ਾਮਲ ਹਨ। ਮੌਸਮ ਵਿਭਾਗ ਦੇ ਅਨੁਸਾਰ, ਹਰ ਜਗ੍ਹਾ ਨਹੀਂ, ਦੂਰ-ਦੁਰਾਡੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ‘ਚ ਕੋਈ ਵੱਡਾ ਮੌਸਮ ਸਿਸਟਮ ਨਾ ਹੋਣ ਅਤੇ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਕਾਰਨ, ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਖੁਸ਼ਕ ਅਤੇ ਗਰਮ ਰਹੇਗਾ।

ਹਾਲਾਂਕਿ, ਚੱਕਰਵਾਤੀ ਸਰਕੂਲੇਸ਼ਨ ਅਤੇ ਟ੍ਰਫ ਦੇ ਪ੍ਰਭਾਵ ਕਾਰਨ, ਕੁਝ ਥਾਵਾਂ ‘ਤੇ ਧੂੜ ਭਰੇ ਹਨ੍ਹੇਰੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੀਆਂ ਗਤੀਵਿਧੀਆਂ ਮੁੱਖ ਤੌਰ ‘ਤੇ ਦੁਪਹਿਰ, ਸ਼ਾਮ ਜਾਂ ਸਵੇਰ ਵੇਲੇ ਹੋਣਗੀਆਂ ਅਤੇ ਇੱਕ ਸੀਮਤ ਖੇਤਰ ਤੱਕ ਸੀਮਤ ਰਹਿਣਗੀਆਂ।

Read More:  ਮੌਸਮ: ਮੀਂਹ ਤੇ ਗੜੇਮਾਰੀ ਕਾਰਨ ਕਈ ਇਲਾਕਿਆਂ ‘ਚ ਤਾਪਮਾਨ ਵਿੱਚ ਗਿਰਾਵਟ

ਵਿਦੇਸ਼

Scroll to Top