Punjab Weather News

Punjab Weather News: ਚੰਡੀਗੜ੍ਹ ਸਮੇਤ ਪੰਜਾਬ ਦੇ ਕਈਂ ਇਲਾਕਿਆਂ ‘ਚ ਹਲਕੀ ਬੂੰਦਾਂਬਾਂਦੀ ਨੇ ਬਦਲਿਆ ਮੌਸਮ

ਪੰਜਾਬ, 28 ਮਈ 2026:Punjab Weather News: ਚੰਡੀਗੜ੍ਹ, ਮੋਹਾਲੀ ਅਤੇ ਜਲੰਧਰ ਸਮੇਤ ਪੰਜਾਬ ਦੇ ਕਈਂ ਇਲਾਕਿਆਂ ‘ਚ ਹਲਕੀ ਬੂੰਦਾਂਬਾਂਦੀ ਪੈ ਰਹੀ ਹੈ | ਇਸਦੇ ਨਾਲ ਹੀ ਪਠਾਨਕੋਟ ‘ਚ ਇੱਕ ਤੇਜ਼ ਧੂੜ ਭਰੀ ਹਨੇਰੀ ਆਈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਅਗਲੇ ਤਿੰਨ ਦਿਨਾਂ ‘ਚ ਕੁਝ ਇਲਾਕਿਆਂ ‘ਚ ਗਰਜ ਅਤੇ ਮੀਂਹ ਪਵੇਗਾ। 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਖ਼ਰਾਬ ਮੌਸਮ ਮੱਦੇਨਜਰ ਗੜੇਮਾਰੀ ਵੀ ਸੰਭਵ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਮੁਤਾਬਕ 29 ਅਤੇ 30 ਮਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 51% ਤੋਂ 75% ਹਿੱਸਿਆਂ ‘ਚ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸ਼ਾਮ 5:09 ਵਜੇ ਇੱਕ ਬੁਲੇਟਿਨ ਜਾਰੀ ਕੀਤਾ, ਜਿਸ ਨਾਲ ਚੇਤਾਵਨੀ ਰਾਤ 8:09 ਵਜੇ ਤੱਕ ਵਧਾ ਦਿੱਤੀ ਗਈ। ਮੌਸਮ ਵਿਭਾਗ ਦੇ ਮੁਤਾਬਕ ਸਰਦੂਲਗੜ੍ਹ, ਤਲਵੰਡੀ ਸਾਬੋ, ਅਬੋਹਰ, ਮਲੋਟ ਅਤੇ ਬਠਿੰਡਾ ਦੇ ਕੁਝ ਇਲਾਕਿਆਂ ‘ਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਬੁਢਲਾਡਾ, ਲਹਿਰਾ, ਮਾਨਸਾ, ਮੂਣਕ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ ਅਤੇ ਸ੍ਰੀ ਮੁਕਤਸਰ ਸਾਹਿਬ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, ਅੱਜ ਕੁਝ ਇਲਾਕਿਆਂ ‘ਚ ਗਰਮੀ ਦੀ ਲਹਿਰ ਵੀ ਸੰਭਵ ਹੈ। 28 ਅਤੇ 29 ਤਰੀਕ ਨੂੰ ਕੁਝ ਥਾਵਾਂ ‘ਤੇ 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਜਿਸ ‘ਚ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਤੱਕ ਹਵਾਵਾਂ ਚੱਲਣਗੀਆਂ।

30 ਮਈ ਨੂੰ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। 28 ਅਤੇ 29 ਮਈ ਨੂੰ ਕੁਝ ਥਾਵਾਂ ‘ਤੇ ਗੜੇਮਾਰੀ ਸੰਭਵ ਹੈ। 29 ਅਤੇ 30 ਤਰੀਕ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Read More: ਮੌਸਮ ਵਿਭਾਗ ਨੇ ਪੰਜਾਬ ਭਰ ‘ਚ ਭਲਕੇ ਮੀਂਹ ਤੇ ਗੜੇਮਾਰੀ ਦੀ ਜਤਾਈ ਸੰਭਾਵਨਾ

ਵਿਦੇਸ਼

Scroll to Top