Punjab Weather news

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਪੰਜਾਬ, 27 ਨਵੰਬਰ 2026: Punjab Weather News: ਪੰਜਾਬ ‘ਚ ਠੰਢ ਦਾ ਅਸਰ ਮਹਿਸੂਸ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਸ਼ੁੱਕਰਵਾਰ ਸਵੇਰੇ ਸੂਬੇ ਦਾ ਸਭ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਫਰੀਦਕੋਟ ‘ਚ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੂਬੇ ‘ਚ ਧੁੰਦ ਦੇ ਪ੍ਰਭਾਵ ਵੀ ਦਿਖਾਈ ਦੇ ਰਹੇ ਹਨ। ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਸੂਬੇ ਦੇ 12 ਜ਼ਿਲ੍ਹਿਆਂ ‘ਚ ਧੁੰਦ ਮਹਿਸੂਸ ਕੀਤੀ ਜਾਵੇਗੀ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਨੂੰ ਵੀ ਅਜਿਹਾ ਹੀ ਮੌਸਮ ਜਾਰੀ ਰਹੇਗਾ।

ਦੂਜੇ ਪਾਸੇ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ, ਪੰਜਾਬ ਦੀ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਸੂਬੇ ਦੇ ਤਿੰਨ ਸ਼ਹਿਰਾਂ ‘ਚ ਏਅਰ ਕੁਆਲਿਟੀ ਇੰਡੈਕਸ (AQI) 200 ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਚਾਰ ਵੱਡੇ ਸ਼ਹਿਰਾਂ ‘ਚ AQI 100 ਤੋਂ ਉੱਪਰ ਹੈ। ਸਿਰਫ਼ ਰੂਪਨਗਰ ਜ਼ਿਲ੍ਹਾ ਹੀ ਆਮ ਸਥਿਤੀ ‘ਚ ਹੈ।

ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਮੁਤਾਬਕ 27 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸਦੇ ਨਾਲ ਹੀ 28 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਸਮੇਂ ਦੌਰਾਨ, ਸਵੇਰ ਦੇ ਸਮੇਂ ਇਨ੍ਹਾਂ ਜ਼ਿਲ੍ਹਿਆਂ ‘ਚ ਵਿਜੀਵਿਲਟੀ ਘੱਟ ਹੋ ਸਕਦੀ ਹੈ। ਸੜਕਾਂ ਅਤੇ ਰਾਜਮਾਰਗਾਂ ‘ਤੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਐਤਵਾਰ ਤੋਂ ਬਾਅਦ ਹਾਲਾਤ ਆਮ ਹੋਣ ਦੀ ਭਵਿੱਖਬਾਣੀ ਕੀਤੀ ਹੈ।

Read More:  Punjab Weather News: ਪੰਜਾਬ ‘ਚ ਰਾਤ ਨੂੰ ਵਧੀ ਠੰਢ, ਇਨ੍ਹਾਂ ਜ਼ਿਲ੍ਹਿਆਂ ‘ਚ ਛਾਈ ਰਹੇਗੀ ਧੁੰ

ਵਿਦੇਸ਼

Scroll to Top