Punjab Weather News

Punjab Weather News: ਮੌਸਮ ਵਿਭਾਗ ਵੱਲੋਂ ਅਗਲੇ 4 ਦਿਨ ਪੰਜਾਬ ਭਰ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਪੰਜਾਬ , 11 ਜੂਨ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ| ਸਵੇਰੇ ਮੋਹਾਲੀ ‘ਚ ਤੇਜ਼ ਤੂਫ਼ਾਨ ਆਇਆ, ਜਿਸ ਤੋਂ ਬਾਅਦ ਹਲਕਾ ਮੀਂਹ ਵੀ ਪਿਆ | ਮੌਸਮ ਵਿਭਾਗ ਨੇ 14 ਜੂਨ ਨੂੰ ਸੂਬੇ ‘ਚ ਮੀਂਹ, ਗਰਜ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਬੁੱਧਵਾਰ ਨੂੰ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟ ਗਿਆ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 4.4 ਡਿਗਰੀ ਵੱਧ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਹਾਲਾਂਕਿ ਸੂਬੇ ਭਰ ‘ਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਕਈਂ ਜ਼ਿਲ੍ਹਿਆਂ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।

ਇਸ ਤੋਂ ਇਲਾਵਾ, ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ‘ਚ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਉਮੀਦ ਹੈ, ਜਿਸ ਨਾਲ ਤਾਪਮਾਨ ਘੱਟ ਸਕਦਾ ਹੈ ਅਤੇ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਵਸਨੀਕਾਂ ਨੂੰ ਇਸ ਤੇਜ਼ ਗਰਮੀ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ, ਮੀਂਹ ਜਾਂ ਬਿਜਲੀ ਗਰਜ ਦੌਰਾਨ ਖੁੱਲ੍ਹੇ ਖੇਤਾਂ ‘ਚ ਜਾਂ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚੋ।

Read More: Punjab Weather News: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਹੀਟਵੇਵ ਅਲਰਟ, 11 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ

ਵਿਦੇਸ਼

Scroll to Top