ਪੰਜਾਬ, 31 ਜੁਲਾਈ 2026: Punjab Weather News: ਪੰਜਾਬ ਦੇ ਕਈ ਇਲਾਕਿਆਂ ‘ਚ ਬੱਦਲਵਾਈ ਛਾਈ ਹੋਈ ਹੈ, ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ 31 ਜੁਲਾਈ ਤੋਂ 03 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਸੂਬੇ ਦੇ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਤਰਨਤਾਰਨ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ‘ਚ ਹਲਕੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਪੰਜਾਬ ਭਰ ‘ਚ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਆਮ ਦੇ ਨੇੜੇ ਵਾਪਸ ਆ ਗਿਆ ਹੈ। ਫਰੀਦਕੋਟ ‘ਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਦਰਜ ਕੀਤਾ।
Read More: ਪੰਜਾਬ ਮੌਸਮ: ਲੁਧਿਆਣਾ ‘ਚ ਭਾਰੀ ਮੀਂਹ, ਅਗਲੇ ਦਿਨਾਂ ‘ਚ ਵੀ ਪਵੇਗਾ ਭਾਰੀ ਤੋਂ ਭਾਰੀ ਮੀਂਹ




