ਮੀਂਹ

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਪ੍ਰਮੁੱਖ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ, 08 ਅਕਤੂਬਰ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਪਿਛਲੇ 24 ਘੰਟਿਆਂ ਦੌਰਾਨ ਆਈ ਤਬਦੀਲੀ ਨੇ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਸੂਬੇ ਦੇ 12 ਪ੍ਰਮੁੱਖ ਜ਼ਿਲ੍ਹਿਆਂ ‘ਚ ਬਿਜਲੀ ਗਰਜ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਗਰਜ ਦੀ ਸੰਭਾਵਨਾ ਹੈ।

12 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਬੁਲੇਟਿਨ ਅਨੁਸਾਰ, ਉੱਤਰੀ ਅਤੇ ਮੱਧ ਪੰਜਾਬ ਦੇ ਖੇਤਰਾਂ ‘ਚ ਮੀਂਹ ਹੋਰ ਤੇਜ਼ ਹੋਣ ਦੀ ਉਮੀਦ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਮੋਹਾਲੀ ‘ਚ ਵੀ ਖਿੰਡ-ਪੁੰਡ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਗਿਆਨੀਆਂ ਨੇ ਸੱਤ ਜ਼ਿਲ੍ਹਿਆਂ ਲਈ ਤੇਜ਼ ਗਰਜ ਅਤੇ ਬਿਜਲੀ ਗਰਜ ਦੀ ਚੇਤਾਵਨੀ ਜਾਰੀ ਕੀਤੀ ਹੈ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ‘ਚ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

Read More: Punjab Weather News: ਪਠਾਨਕੋਟ ‘ਚ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਦਾ ਅਲਰਟ

ਵਿਦੇਸ਼

Scroll to Top