Punjab Weather News

Punjab Weather News: ਪੰਜਾਬ ਦੀਆਂ ਕਈਂ ਥਾਵਾਂ ‘ਤੇ ਪਿਆ ਮੀਂਹ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ, 06 ਜੁਲਾਈ 2026: Punjab Weather News: ਪੰਜਾਬ ਦੇ ਜਲੰਧਰ, ਕਪੂਰਥਲਾ ਅਤੇ ਗੁਰਦਾਸਪੁਰ ‘ਚ ਅੱਜ ਸਵੇਰੇ ਮੀਂਹ ਪਿਆ, ਜਿਸ ਨਾਲ ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰ ਅਤੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ, ਕਈ ਘਰਾਂ ‘ਚ ਮੀਂਹ ਦਾ ਪਾਣੀ ਦਾਖਲ ਹੋ ਗਿਆ। ਮੌਸਮ ਵਿਭਾਗ ਦੇ ਮੁਤਾਬਕ, ਅੱਜ ਤੋਂ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸਥਿਤੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ, ਅਤੇ ਹੁਣ ਆਮ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ 15 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਹਲਕੇ ਮੀਂਹ ਦੀ ਸੰਭਾਵਨਾ ਹੈ।

ਇਸਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣਗੀਆਂ ਜੋ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, ਅਗਲੇ ਤਿੰਨ ਦਿਨਾਂ ‘ਚ ਦੱਖਣ-ਪੱਛਮੀ ਮਾਨਸੂਨ ਦੇ ਬਾਕੀ ਪੰਜਾਬ ਅਤੇ ਹਰਿਆਣਾ ‘ਚ ਅੱਗੇ ਵਧਣ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ। ਇੱਕ ਪੱਛਮੀ ਗੜਬੜ ਵੀ ਸਰਗਰਮ ਹੈ, ਜਿਸ ਕਾਰਨ ਪੂਰੇ ਉੱਤਰੀ ਭਾਰਤ ‘ਚ ਮੌਸਮ ‘ਚ ਬਦਲਾਅ ਆਵੇਗਾ, ਅਤੇ ਕਈ ਖੇਤਰਾਂ ‘ਚ ਮੀਂਹ ਜਾਰੀ ਰਹਿ ਸਕਦੀ ਹੈ।

Read More: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਵਿਦੇਸ਼

Scroll to Top