ਮੀਂਹ ਪੈਣ ਦੀ ਸੰਭਾਵਨਾ

Punjab Weather News: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬ, 22 ਮਾਰਚ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ, ਸ਼ਨੀਵਾਰ ਨੂੰ ਤੇਜ਼ ਧੁੱਪ ਕਾਰਨ ਤਾਪਮਾਨ ‘ਚ ਵਾਧਾ ਹੋਇਆ। ਇੱਕ ਦਿਨ ‘ਚ ਵੱਧ ਤੋਂ ਵੱਧ ਤਾਪਮਾਨ 4.4 ਡਿਗਰੀ ਸੈਲਸੀਅਸ ਵਧ ਗਿਆ, ਹਾਲਾਂਕਿ ਇਹ ਆਮ ਨਾਲੋਂ 3.2 ਡਿਗਰੀ ਘੱਟ ਹੈ। ਮੌਸਮ ਵਿਭਾਗ ਮੁਤਾਬਕ 22 ਅਤੇ 23 ਮਾਰਚ ਨੂੰ ਹਲਕਾ ਮੀਂਹ ਪੈ ਸਕਦਾ ਹੈ |

ਅੱਜ ਸੱਤ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ‘ਚ ਪਠਾਨਕੋਟ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਸ਼ਾਮਲ ਹਨ। 23 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਤਰਨਤਾਰਨ, ਮੋਗਾ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਇੱਥੇ ਕੁਝ ਥਾਵਾਂ ‘ਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 22, 23, 26 ਅਤੇ 27 ਮਾਰਚ ਨੂੰ ਪੰਜਾਬ ਦੇ ਕੁਝ ਇਲਾਕਿਆਂ ਹਲਕਾ ਮੀਂਹ ਪੈ ਸਕਦਾ ਹੈ। ਅਗਲੇ ਚਾਰ ਦਿਨਾਂ ਵਿੱਚ ਦਿਨ ਦੇ ਤਾਪਮਾਨ ਵਿੱਚ 5 ਤੋਂ 7 ਡਿਗਰੀ ਦਾ ਵਾਧਾ ਹੋਵੇਗਾ, ਜਿਸ ਤੋਂ ਬਾਅਦ ਬਹੁਤ ਜ਼ਿਆਦਾ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜ ਸਰਗਰਮ ਹੈ, ਜੋ ਹਰਿਆਣਾ ਤੋਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਛੱਤੀਸਗੜ੍ਹ ਦੇ ਉੱਤਰੀ ਹਿੱਸਿਆਂ ਤੱਕ ਫੈਲ ਰਹੀ ਹੈ। ਇਸਦੇ ਪ੍ਰਭਾਵ ਕਾਰਨ, ਮੌਸਮ ਵਿੱਚ ਬਦਲਾਅ ਦੇਖੇ ਜਾ ਰਹੇ ਹਨ।

Read More: ਪੰਜਾਬ ਮੌਸਮ: ਲਗਾਤਰ ਪੈ ਰਹੇ ਮੀਂਹ ਨੇ ਵਧਾਈ ਠੰਢ, ਜਾਣੋ ਕਦੋਂ ਤੱਕ ਪਵੇਗਾ ਮੀਂਹ

ਵਿਦੇਸ਼

Scroll to Top