Punjab Weather News

Punjab Weather News: ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, 6 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਪੰਜਾਬ, 29 ਸਤੰਬਰ 2026: Punjab Weather News: ਸੋਮਵਾਰ ਨੂੰ ਪੰਜਾਬ ‘ਚ ਪਏ ਮੀਂਹ ਨਾਲ ਤਾਪਮਾਨ ਹੇਠਾਂ ਆ ਗਿਆ ਹੈ। ਮੀਂਹ ਕਾਰਨ ਕਈ ਜ਼ਿਲ੍ਹਿਆਂ ‘ਚ ਵੱਧ ਤੋਂ ਵੱਧ ਤਾਪਮਾਨ ਡਿੱਗ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੰਗਲਵਾਰ, 29 ਸਤੰਬਰ ਨੂੰ ਰਾਜ ਦੇ ਉੱਤਰੀ ਅਤੇ ਉੱਤਰ-ਪੂਰਬੀ ਹਿੱਸਿਆਂ ਦੇ ਛੇ ਜ਼ਿਲ੍ਹਿਆਂ ‘ਚ ਹਲਕਾ ਮੀਂਹ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਇਸਤੋਂ ਬਾਅਦ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ। 30 ਸਤੰਬਰ ਤੋਂ 2 ਅਕਤੂਬਰ ਤੱਕ ਸੂਬੇ ਦੇ ਕਿਸੇ ਵੀ ਜ਼ਿਲ੍ਹੇ ‘ਚ ਮੀਂਹ ਪੈਣ ਦੀ ਉਮੀਦ ਨਹੀਂ ਹੈ। ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਖਿੰਡ-ਪੁੰਡ ਮੀਂਹ ਪੈਣ ਦੀ ਉਮੀਦ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੌਰਾਨ, ਪੰਜਾਬ ਦੇ ਹੋਰ ਹਿੱਸਿਆਂ ‘ਚ ਸਾਫ਼ ਅਤੇ ਖੁਸ਼ਕ ਮੌਸਮ ਦੀ ਉਮੀਦ ਹੈ, ਜਿਸ ਵਿੱਚ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਫਿਰੋਜ਼ਪੁਰ ਸ਼ਾਮਲ ਹਨ।

ਭਾਰਤ ਮੌਸਮ ਵਿਭਾਗ, ਚੰਡੀਗੜ੍ਹ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, 28 ਸਤੰਬਰ ਨੂੰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.1 ਡਿਗਰੀ ਸੈਲਸੀਅਸ ਘੱਟ ਗਿਆ। ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 5.2 ਡਿਗਰੀ ਸੈਲਸੀਅਸ ਘੱਟ ਸੀ। ਸੋਮਵਾਰ ਨੂੰ, ਬਠਿੰਡਾ ਦੇ ਖੇਤੀਬਾੜੀ ਮੌਸਮ ਵਿਗਿਆਨ ਕੇਂਦਰ ਵਿਖੇ ਸੂਬੇ ‘ਚ ਸਭ ਤੋਂ ਵੱਧ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Read More: Punjab Weather News: ਪੰਜਾਬ ‘ਚ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਵਿਦੇਸ਼

Scroll to Top