ਚੰਡੀਗੜ੍ਹ, 21 ਦਸੰਬਰ 2024: Punjab Weather News: ਪੰਜਾਬ ਵਾਸੀਆਂ ਨੂੰ ਫਿਲਹਾਲ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਪੰਜਾਬ ਦੇ ਮੌਸਮ ‘ਚ ਅੱਜ ਯਾਨੀ ਸ਼ਨੀਵਾਰ ਨੂੰ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ ਜਿਸਦੇ ਚੱਲਦੇ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ।
ਪਰ ਦੂਜੇ ਪਾਸੇ ਮੌਸਮ ਵਿਭਾਗ ਨੇ ਦੱਸਿਆ ਕਿ ਆਉਣ ਵਾਲੇ ਦੋ ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਅੱਜ ਪੰਜਾਬ ‘ਚ ਸੀਤ ਲਹਿਰ (Cold Wave) ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ (Meteorological Department) ਨੇ ਐਤਵਾਰ ਯਾਨੀ 22 ਦਸੰਬਰ ਤੋਂ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵਿਜ਼ੀਬਿਲਟੀ 100 ਮੀਟਰ ਤੋਂ ਘੱਟ ਹੋ ਸਕਦੀ ਹੈ। ਪੰਜਾਬ ‘ਚ ਪਠਾਨਕੋਟ ‘ਚ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ। ਕੱਲ੍ਹ ਇੱਥੇ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ ਸੀ।
ਇਸਦੇ ਚੱਲਦੇ ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ,ਪਠਾਨਕੋਟ, ਗੁਰਦਾਸਪੁਰ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਦੁਪਹਿਰ ਵੇਲੇ ਚੰਗੀ ਧੁੱਪ ਨਿਕਲਣ ਦੀ ਸੰਭਾਵਨਾ ਹੈ।
Read More: Punjab Weather News: ਪੰਜਾਬ ‘ਚ ਠੰਡ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ