Punjab weather news

Punjab weather news: ਪੰਜਾਬ ‘ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਭਵਿੱਖਬਾਣੀ

ਪੰਜਾਬ, 12 ਸਤੰਬਰ 2026: Punjab weather news: ਪੰਜਾਬ ਸਮੇਤ ਉੱਤਰ-ਪੱਛਮੀ ਭਾਰਤ ‘ਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਇਲਾਕਿਆਂ ‘ਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ।

ਮੌਸਮ ਵਿਭਾਗ ਦੇ ਮੁਤਾਬਕ, 13, 14 ਅਤੇ 15 ਸਤੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ’ਚ, ਪਠਾਨਕੋਟ ਅਤੇ ਗੁਰਦਾਸਪੁਰ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ,ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਮੁਤਾਬਕ, ਉੱਤਰ-ਪੱਛਮੀ ਭਾਰਤ ਦੇ ਹੋਰ ਹਿੱਸਿਆਂ ‘ਚ ਵੀ ਖਿੰਡ-ਪੁੰਡ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਬਿਜਲੀ ਗਰਜ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ, ਲੋਕਾਂ ਨੂੰ ਮੀਂਹ ਅਤੇ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

Read More: Punjab Weather: ਪੰਜਾਬ ਦੇ 5 ਜ਼ਿਲ੍ਹਿਆਂ ਲਈ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਵਿਦੇਸ਼

Scroll to Top