ਪੰਜਾਬ, 30 ਅਕਤੂਬਰ 2026: Punjab Weather News: ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ਬਦਲਣ ਵਾਲਾ ਹੈ। ਸੂਬੇ ਦੇ ਕਈ ਹਿੱਸਿਆਂ ‘ਚ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਅਨੁਸਾਰ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ‘ਚ ਇਸ ਤਬਦੀਲੀ ਕਾਰਨ ਤੇਜ਼ ਹਵਾਵਾਂ ਚੱਲਣਗੀਆਂ।
ਭਵਿੱਖਬਾਣੀ ਮੁਤਾਬਕ 30 ਅਕਤੂਬਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਕਈ ਥਾਵਾਂ ‘ਤੇ ਗਰਜ-ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਕੁਝ ਥਾਵਾਂ ‘ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
31 ਅਕਤੂਬਰ ਨੂੰ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਹਲਕਾ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਦੇ ਨਾਲ ਗਰਜ-ਤੂਫ਼ਾਨ ਦੀ ਵੀ ਉਮੀਦ ਹੈ। ਮੌਸਮ ‘ਚ ਅਚਾਨਕ ਆਈ ਤਬਦੀਲੀ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
Read More: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਦਾ ਅਲਰਟ ਜਾਰੀ




