Punjab weather

ਪੰਜਾਬ ਮੌਸਮ: ਸੂਬੇ ਭਰ ‘ਚ ਸੰਤਰੀ ਤੇ ਪੀਲੇ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

29 ਮਈ 2025: ਨਵੀਂ ਸਰਗਰਮ ਹੋਈ ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ (punjab) ਵਿੱਚ ਦੇਖਣ ਨੂੰ ਮਿਲੇਗਾ। ਅੱਜ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਸੰਤਰੀ ਅਤੇ ਪੀਲੇ ਅਲਰਟ (Orange and yellow alerts) ਜਾਰੀ ਕੀਤੇ ਗਏ ਹਨ। ਜਦੋਂ ਕਿ ਸੂਬੇ ਵਿੱਚ 3 ਜੂਨ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਭਾਰਤ ਵਿੱਚ ਮਾਨਸੂਨ (monsoon) ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਅਤੇ ਸਮੇਂ ਤੋਂ ਪਹਿਲਾਂ ਹੈ। ਇਸ ਦੇ ਨਾਲ ਹੀ ਅੰਦਾਜ਼ਾ ਲਗਾਇਆ ਗਿਆ ਹੈ ਕਿ ਇਹ 25 ਜੂਨ ਤੋਂ ਬਾਅਦ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ (punjab) ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਜਦੋਂ ਕਿ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਤਾਪਮਾਨ (temprature) ਲਗਾਤਾਰ ਵੱਧ ਰਿਹਾ ਹੈ। ਬੁੱਧਵਾਰ ਸ਼ਾਮ ਨੂੰ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.9 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਆਮ ਦੇ ਆਸ-ਪਾਸ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Read  More: ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ

Scroll to Top