11 ਦਸੰਬਰ 2204: ਮੌਸਮ (weather) ਨੂੰ ਲੈ ਕੇ ਪੰਜਾਬ ਦੇ ਲੋਕਾਂ (people) ਲਈ ਅਹਿਮ ਜਾਣਕਾਰੀ ਸਾਂਝੀ ਕਰ ਰਹੇ ਹਾਂ। ਦੱਸ ਦੇਈਏ ਕਿ ਪਹਾੜਾਂ (snowfall in the mountains) ‘ਤੇ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ(cold wave is continuing in Punjab and Chandigarh) ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ 14 ਦਸੰਬਰ ਤੱਕ ਸੀਤ ਲਹਿਰ ਦਾ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੱਡ-ਭੰਨਵੀਂ ਠੰਢ (Punjab regarding bone-chilling cold) ਨੂੰ ਲੈ ਕੇ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਿਨ੍ਹਾਂ ਜ਼ਿਲ੍ਹਿਆਂ (disticts) ‘ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ (mohali) ਸ਼ਾਮਲ ਹਨ। ਫਿਲਹਾਲ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਵੀ ਸੰਭਾਵਨਾ ਨਹੀਂ ਹੈ ਅਤੇ ਇੱਥੇ ਮੌਸਮ ਖੁਸ਼ਕ ਰਹੇਗਾ।
ਉਥੇ ਹੀ ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ ‘ਚ ਇਹ ਆਮ ਨਾਲੋਂ 3 ਡਿਗਰੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 22.2 ਡਿਗਰੀ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਘੱਟ ਹੈ। ਸਵੇਰ ਅਤੇ ਸ਼ਾਮ ਨੂੰ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਮੁਤਾਬਿਕ 11 ਤੋਂ 13 ਦਸੰਬਰ ਤੱਕ ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ ਮੱਧ ਪੰਜਾਬ ਵਿੱਚ ਸੀਤ ਲਹਿਰ ਹੌਲੀ-ਹੌਲੀ ਤੇਜ਼ ਹੁੰਦੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਵ, ਸਵੇਰੇ ਅਤੇ ਰਾਤ ਨੂੰ ਬਾਹਰ ਜਾਣ ਤੋਂ ਪਰਹੇਜ਼ ਕਰੋ। ਸੜਕਾਂ ‘ਤੇ ਫੋਗ ਲਾਈਟਾਂ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਗਿਆ ਹੈ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।
Read more:Punjab Weather: ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, 8 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ