ਚੰਡੀਗੜ੍ਹ, 16 ਮਈ 2025: Punjab Weather: ਪੰਜਾਬ ਦੇ ਕਈ ਇਲਾਕਿਆਂ ਬੀਤੀ ਰਾਤ ਤੇਜ਼ ਹਵਾਵਾਂ ਨਾਲ ਹਲਕਾ ਮੀਂਹ ਪਿਆ ਹੈ | ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਹੀ ਚੰਡੀਗੜ੍ਹ ਅਤੇ ਮੋਹਾਲੀ ‘ਚ ਰਾਤ ਅਤੇ ਸਵੇਰ ਨੂੰ ਹਲਕਾ ਮੀਂਹ ਪਿਆ ਹੈ |
ਮੌਸਮ ਵਿਭਾਗ ਨੇ ਪੰਜਾਬ ‘ਚ ਮੌਸਮ ਨੂੰ ਲੈ ਕੇ ਯੈਲੋ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਸੀ, ਪਰ ਦੁਪਹਿਰ ਤੱਕ ਪੰਜਾਬ ਦਾ ਮੌਸਮ ਫਿਰ ਬਦਲ ਗਿਆ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਦੁਪਹਿਰ ਵੇਲੇ ਮੌਸਮ ‘ਚ ਥੋੜ੍ਹਾ ਜਿਹਾ ਬਦਲਾਅ ਦੇਖਿਆ ਗਿਆ ਹੈ। ਕਈ ਥਾਵਾਂ ‘ਤੇ ਮੀਂਹ ਪੈਣ ਦੀ ਵੀ ਰਿਪੋਰਟ ਕੀਤੀ, ਜਦੋਂ ਕਿ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਰਹੀ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ‘ਚ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਦਰਜ ਹੋਇਆ ਸੀ। ਬਠਿੰਡਾ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ 41.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ‘ਚ 41.2 ਡਿਗਰੀ ਸੈਲਸੀਅਸ, ਲੁਧਿਆਣਾ ‘ਚ 41.8 ਡਿਗਰੀ ਸੈਲਸੀਅਸ ਅਤੇ ਪਟਿਆਲਾ ‘ਚ 41.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ।
Read More: ਬੰਗਾਲ ਦੀ ਖਾੜੀ ‘ਚ ਪਹੁੰਚਿਆ ਮਾਨਸੂਨ, 14 ਸੂਬਿਆਂ ‘ਚ ਮੀਂਹ ਦੀ ਚੇਤਾਵਨੀ