ਪੰਜਾਬ, 12 ਅਗਸਤ 2025: Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ। ਇਸਦੇ ਨਾਲ ਹੀ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ‘ਚ ਬੂੰਦਾਬਾਂਦੀ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ‘ਚ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਵਾਰ ਮੀਂਹ ਦਾ ਪੱਧਰ ਆਮ ਨਾਲੋਂ ਵੱਧ ਰਹਿ ਸਕਦਾ ਹੈ।
ਐਤਵਾਰ ਨੂੰ ਵੀ ਕਈ ਜ਼ਿਲ੍ਹਿਆਂ ‘ਚ ਹਲਕਾ ਮੀਂਹ ਦਰਜ ਕੀਤਾ ਗਿਆ ਹੈ | ਇਨ੍ਹਾਂ ‘ਚ ਮੋਹਾਲੀ 3 ਮਿਲੀਮੀਟਰ, ਲੁਧਿਆਣਾ ‘ਚ 0.2 ਮਿਲੀਮੀਟਰ, ਪਟਿਆਲਾ ‘ਚ 1.4 ਮਿਲੀਮੀਟਰ ਅਤੇ ਰੂਪਨਗਰ ‘ਚ 10 ਮਿਲੀਮੀਟਰ ਦਰਜ ਕੀਤਾ ਗਿਆ |
ਇਸ ਮੀਂਹ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਅਤੇ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ 11 ਅਗਸਤ 2025 ਨੂੰ ਸਵੇਰੇ 6 ਵਜੇ ਤੱਕ, ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ‘ਤੇ ਬਣੇ ਵੱਡੇ ਡੈਮਾਂ ਦਾ ਪਾਣੀ ਦਾ ਪੱਧਰ ਆਪਣੀ ਕੁੱਲ ਸਮਰੱਥਾ ਦੇ 75 ਫੀਸਦੀ ਤੋਂ ਉੱਪਰ ਪਹੁੰਚ ਗਿਆ ਹੈ।
Read More: Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਪਵੇਗਾ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ