10 ਜੂਨ 2025: ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹੇ (Districts) ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਦੱਸ ਦੇਈਏ ਕਿ ਲਗਾਤਾਰ ਤਿੰਨ ਦਿਨਾਂ ਤੋਂ ਕਾਫੀ ਜਿਆਦਾ ਗਰਮੀ ਪੈ ਰਹੀ ਹੈ, ਜਿਸ ਨੇ ਲੋਕਾਂ ਦੇ ਸਾਹ ਸੁੱਕਣੇ ਪਾਏ ਹੋਏ ਹਨ| ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ ਦੱਖਣ-ਪੱਛਮੀ ਮਾਨਸੂਨ (monsoon) ਦੀ ਗਤੀਵਿਧੀ ਬਾਰੇ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 13 ਜੂਨ ਨੂੰ ਪੰਜਾਬ ਰਾਜ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਜਾਣਕਾਰੀ ਮੁਤਾਬਿਕ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਨੇ 13 ਤਰੀਕ ਦੀ ਸ਼ਾਮ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਅਜਿਹੀ ਸਥਿਤੀ ਵਿੱਚ 14 ਜੂਨ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ (weather department) ਨੇ ਅਗਲੇ ਤਿੰਨ ਦਿਨਾਂ ਲਈ ਹੀਟ ਵੇਵ (ਲੂ) ਸੰਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਗਰਮੀ ਦਿਨੋ-ਦਿਨ ਵਧ ਰਹੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਹੈ। ਗੁਰੂ ਨਗਰੀ ਅੰਮ੍ਰਿਤਸਰ ਵਿੱਚ ਵੀ ਪਾਰਾ 45 ਡਿਗਰੀ ਨੂੰ ਛੂਹ ਗਿਆ ਹੈ। ਗਰਮੀ ਅਤੇ ਹੀਟ ਵੇਵ ਦੇ ਲੱਛਣਾਂ ਤੋਂ ਬਚਾਅ ਸੰਬੰਧੀ ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
Read More: ਪੰਜਾਬ ਮੌਸਮ : ਗਰਮੀ ਨੇ ਕੱਢੇ ਵੱਟ, ਲੋਕ ਹੋ ਰਹੇ ਪ੍ਰੇਸ਼ਾਨ, ਜਾਣੋ ਕਦੋ ਪਵੇਗਾ ਮੀਂਹ