Rain alert

ਪੰਜਾਬ ਮੌਸਮ : ਕਈਂ ਥਾਵਾਂ ‘ਤੇ ਅਜੇ ਵੀ ਪੈ ਰਿਹਾ ਮੀਂਹ, ਅਲਰਟ ਜਾਰੀ

4 ਅਗਸਤ 2025: ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ (rain)ਪੈ ਰਿਹਾ ਹੈ ਤੇ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਕੱਲ੍ਹ ਯਾਨੀ ਮੰਗਲਵਾਰ ਨੂੰ ਮੌਸਮ ਵਿੱਚ ਥੋੜ੍ਹਾ ਬਦਲਾਅ ਦੇਖਿਆ ਜਾ ਸਕਦਾ ਹੈ। ਪਿਛਲੇ ਦਿਨਾਂ ਵਿੱਚ ਮਾਨਸੂਨ (monsoon) ਕਮਜ਼ੋਰ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ ਹੈ।

ਭਾਰਤ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ (chandigarh center) ਦੀ ਰਿਪੋਰਟ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ।

ਨੰਗਲ ਦੇ ਭਾਖੜਾ ਡੈਮ ਸਟੇਸ਼ਨ ‘ਤੇ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੀਂਹ ਦੀ ਗੱਲ ਕਰੀਏ ਤਾਂ ਪਟਿਆਲਾ, ਪਠਾਨਕੋਟ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੌਰਾਨ, ਭਾਖੜਾ ਡੈਮ ਪ੍ਰਬੰਧਨ ਬੋਰਡ ਨੇ ਹੜ੍ਹ ਦੇ ਗੇਟ ਖੋਲ੍ਹਣ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।

Read More:  ਪੰਜਾਬ ‘ਚ ਮੁੜ ਤੋਂ ਪਵੇਗਾ ਮੀਂਹ, ਜਾਣੋ ਕਦੋਂ ਤੇ ਕਿਹੜੇ- ਕਿਹੜੇ ਇਲਾਕਿਆਂ ‘ਚ ਪਵੇਗਾ ਮੀਂਹ

Scroll to Top