Punjab Weather news

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਪਵੇਗਾ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ

ਚੰਡੀਗੜ੍ਹ, 09 ਅਗਸਤ 2025: Punjab Weather News: ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਹਲਕੇ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ | ਮੌਸਮ ਵਿਭਾਗ ਮੁਤਾਬਕ ਸੂਬੇ ਦਾ ਮੌਸਮ ਬਦਲਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ 9 ਅਗਸਤ ਤੋਂ 13 ਅਗਸਤ ਤੱਕ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਖ਼ਰਾਬ ਮੌਸਮ ਦੀ ਚੇਤਾਵਨੀ ਵਿਚਾਲੇ ਅੱਜ ਸ਼ਾਮ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10 ਅਗਸਤ ਨੂੰ ਸੰਗਰੂਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਸਦੇ ਨਾਲ ਹੀ 11 ਅਤੇ 12 ਅਗਸਤ 2025 ਨੂੰ ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਤਰਨਤਾਰਨ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਨੂੰ ਛੱਡ ਕੇ ਹੋਰ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਇਸਤੋਂ ਇਲਾਵਾ 13 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਡਿੱਗ ਸਕਦਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Read More: ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਖ਼ਰਾਬ ਮੌਸਮ ਦੀ ਚੇਤਾਵਨੀ, ਭਾਰੀ ਮੀਂਹ ਦਾ ਅਲਰਟ

Scroll to Top