3 ਜੂਨ 2025: ਪੰਜਾਬ (punjab) ਦੇ ਮੌਸਮ ਵਿੱਚ ਲਗਾਤਾਰ ਬਦਲਾਅ ਆ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਕਈ ਥਾਵਾਂ ‘ਤੇ ਤੇਜ਼ ਤੂਫ਼ਾਨ ਅਤੇ ਉਸ ਤੋਂ ਬਾਅਦ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਅੱਜ ਸਵੇਰ ਤੋਂ ਕਈ ਇਲਾਕਿਆਂ ਵਿੱਚ ਸੂਰਜ (sun) ਫਿਰ ਨਿਕਲ ਆਇਆ ਹੈ ਅਤੇ ਲੋਕ ਫਿਰ ਪਸੀਨਾ ਵਹਾ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਇੱਕ ਨਵੀਂ ਚੇਤਾਵਨੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (indian weather department) ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਤਾਪਮਾਨ 1.3 ਡਿਗਰੀ ਘੱਟ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵਿੱਚ ਵੀ 2.5 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਬਠਿੰਡਾ ਵਿੱਚ ਤਾਪਮਾਨ ਅਜੇ ਵੀ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਬਠਿੰਡਾ ਨੂੰ ਛੱਡ ਕੇ, ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਆ ਗਿਆ ਹੈ।
ਮੌਸਮ ਵਿਭਾਗ (weather department) ਅਨੁਸਾਰ, ਅੱਜ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ 3 ਅਤੇ 4 ਜੂਨ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਗਰਜ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਵਿਭਾਗ ਨੇ ਅੱਜ ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ (ਮੁਹਾਲੀ), ਪਟਿਆਲਾ, ਸੰਗਰੂਰ, ਮੋਗਾ, ਬਰਨਾਲਾ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Read More: ਤੂਫਾਨ ਅਤੇ ਮੀਂਹ ਨੇ ਮਚਾਈ ਤਬਾਹੀ, ਮੌਸਮ ਵਿਭਾਗ ਦੇ ਮੁਤਾਬਿਕ ਬੱਦਲਵਾਈ ਰਹੇਗੀ