Punjab Weather: ਪੰਜਾਬ ਦੇ ਤਾਪਮਾਨ ‘ਚ ਵਾਧਾ, 12 ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ

8 ਮਾਰਚ 2025: ਪੰਜਾਬ (punjab) ਦਾ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਸਵੇਰ ਤੇ ਸ਼ਾਮ ਦੇ ਸਮੇ ਥੋੜ੍ਹੀ ਠੰਡ ਜਿਹੀ ਮਹਿਸੂਸ ਹੁੰਦੀ ਹੈ, ਪਰ ਦਿਨ ਵੇਲੇ ਬਹੁਤ ਹੀ ਗਰਮੀ ਲੱਗਦੀ ਹੈ| ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ‘ਚ ਜ਼ਿਆਦਾਤਰ ਸ਼ਹਿਰਾਂ (city) ‘ਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦੋਂ ਕਿ 9 ਮਾਰਚ (march) ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ‘ਚ ਤਾਪਮਾਨ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।

ਉਥੇ ਹੀ ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਧੁੱਪ (sun) ਨਿਕਲ ਰਹੀ ਹੈ। ਇਸ ਦੇ ਨਾਲ ਹੀ ਆਉਣ ਵਾਲੇ 4 ਦਿਨਾਂ ‘ਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ (faridkot) ਵਿੱਚ 31.1 ਡਿਗਰੀ ਸੈਲਸੀਅਸ ਅਤੇ ਅਬੋਹਰ (abohar) ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

12 ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ

ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ‘ਚ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਨਵਾਂ ਪੱਛਮੀ ਗੜਬੜ 9 ਮਾਰਚ ਤੋਂ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਜ਼ਿਆਦਾ ਪਵੇਗਾ। ਉੱਥੇ ਬਰਫਬਾਰੀ ਹੋ ਸਕਦੀ ਹੈ ਅਤੇ ਮੀਂਹ ਦੀ ਵੀ ਸੰਭਾਵਨਾ ਹੈ।

ਇਨ੍ਹਾਂ ਵੈਸਟਰਨ ਡਿਸਟਰਬੈਂਸ (Western Disturbance) ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲ ਰਿਹਾ ਹੈ। ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਨ੍ਹਾਂ ਦਿਨਾਂ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ।

Read More: ਸਵੇਰੇ ਸ਼ਾਮ ਨੂੰ ਮਹਿਸੂਸ ਹੁੰਦੀ ਠੰਡ, ਜਾਣੋ ਕਿੰਨੀ ਵੱਧ ਸਕਦੀ ਗਰਮੀ

Scroll to Top