Delhi-NCR

ਪੰਜਾਬ ਮੌਸਮ: ਆਉਣ ਵਾਲੇ ਦਿਨਾਂ ‘ਚ ਵਧੇਗਾ ਤਾਪਮਾਨ, ਕੀ ਪੈ ਸਕਦਾ ਮੀਂਹ

5 ਜੂਨ 2025: ਜੂਨ (june) ਦੇ ਮਹੀਨੇ ਵਿੱਚ ਵੀ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਘੱਟ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਤਾਪਮਾਨ (temprature) ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।

ਅੱਜ ਪੰਜਾਬ ਵਿੱਚ ਮੌਸਮ ਵਿਭਾਗ (weather department) ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 4 ਡਿਗਰੀ ਤੱਕ ਵਧ ਸਕਦਾ ਹੈ। 8 ਜੂਨ ਨੂੰ ਮੌਸਮ ਸਬੰਧੀ ਕੋਈ ਅਲਰਟ ਨਹੀਂ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ (temprature)  ਵਧੇਗਾ ਅਤੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

Read More: Punjab Weather: ਪੰਜਾਬ ਦੇ ਕਈਂ ਇਲਾਕਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Scroll to Top