ਚੰਡੀਗੜ੍ਹ, 21 ਜਨਵਰੀ 2025: Punjab Weather Today: ਪੰਜਾਬ ਕਿਸੇ ਦਿਨ ਧੁੱਪ ਅਤੇ ਕਿਸੇ ਦਿਨ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦਾ ਮੌਸਮ ਆਉਣ ਵਾਲੇ ਦਿਨਾਂ ਦੌਰਾਨ ਬਦਲਣ ਵਾਲਾ ਹੈ | ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਲਈ ਅਲਰਟ ਜਾਰੀ ਕੀਤਾ ਹੈ। ਈਰਾਨ ਉੱਤੇ ਇੱਕ ਪੱਛਮੀ ਗੜਬੜੀ ਸਰਗਰਮ ਹੈ ਅਤੇ ਪਾਕਿਸਤਾਨ ਸਰਹੱਦ ਉੱਤੇ ਦੋ ਚੱਕਰਵਾਤੀ ਹਵਾ ਵਾਲੇ ਖੇਤਰ ਸਰਗਰਮ ਹਨ।
ਹਾਲਾਂਕਿ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਪੱਛਮੀ ਗੜਬੜ ਦੇ ਸਰਗਰਮ ਹੋਣ ਤੋਂ ਬਾਅਦ ਇਸਦਾ ਪ੍ਰਭਾਵ ਪੰਜਾਬ ‘ਚ ਦਿਖਾਈ ਦੇਣ ਲੱਗਾ।
ਬੀਤੇ ਦਿਨ ਯਾਨੀ ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਬੱਦਲ ਛਾਏ ਰਹੇ, ਅੱਜ ਵੀ ਇਸੇ ਤਰ੍ਹਾਂ ਦਾ ਮੌਸਮ (Punjab Weather) ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਮੈਦਾਨੀ ਇਲਾਕਿਆਂ ਦੇ ਤਾਪਮਾਨ ‘ਚ ਬਹੁਤਾ ਬਦਲਾਅ ਆਉਣ ਦੀ ਉਮੀਦ ਨਹੀਂ |
ਜਿਸ ਕਾਰਨ ਬੁੱਧਵਾਰ ਨੂੰ ਪੰਜਾਬ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਕਾਰਨ ਬੁੱਧਵਾਰ ਤੋਂ ਬਾਅਦ, 23-24 ਜਨਵਰੀ ਨੂੰ ਇੱਕ ਵਾਰ ਫਿਰ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਪੂਰੇ ਪੰਜਾਬ ‘ਚ ਦ੍ਰਿਸ਼ਟੀ 50 ਤੋਂ 100 ਮੀਟਰ ਦੇ ਆਸ-ਪਾਸ ਰਹਿ ਸਕਦੀ ਹੈ।
Read More: Punjab Weather: ਪੰਜਾਬ ਦੇ 17 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਇਸ ਹਫਤੇ ਪੈ ਸਕਦਾ ਮੀਂਹ