Rain

Punjab Weather Update: ਇਹਨਾਂ ਜ਼ਿਲ੍ਹਿਆ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

17 ਸਤੰਬਰ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਅੱਜ ਪਠਾਨਕੋਟ, ਰੂਪਨਗਰ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਹਿੱਸੇ ਸੁੱਕੇ ਰਹਿਣ ਵਾਲੇ ਹਨ ਪਰ ਤਾਪਮਾਨ ਵਿੱਚ ਬਹੁਤਾ ਫਰਕ ਨਹੀਂ ਪਵੇਗਾ।

ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਅਤੇ ਚੰਡੀਗੜ੍ਹ ‘ਚ ਬਾਰਿਸ਼ ਨਾ ਦੇ ਬਰਾਬਰ ਹੀ ਹੋ ਰਹੀ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿੱਚ ਦੋਵਾਂ ਥਾਵਾਂ ’ਤੇ ਔਸਤ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਦਰਮਿਆਨ 34.1 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ। ਇਸ ਸੀਜ਼ਨ ਵਿੱਚ 49.1 ਮਿਲੀਮੀਟਰ ਮੀਂਹ ਪਿਆ ਹੈ

ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 703.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਵਰਖਾ ਨਾਲੋਂ -13.9 ਫੀਸਦੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਸ਼ਹਿਰ ਵਿੱਚ 12.8 ਐਮਐਮ, ਚੰਡੀਗੜ੍ਹ ਹਵਾਈ ਅੱਡੇ ਵਿੱਚ 29.2 ਐਮਐਮ, ਪਟਿਆਲਾ ਵਿੱਚ 1.2 ਐਮਐਮ, ਫਤਿਹਗੜ੍ਹ ਸਾਹਿਬ ਵਿੱਚ 55.0 ਐਮਐਮ ਅਤੇ ਰੂਪਨਗਰ ਵਿੱਚ 0.5 ਐਮਐਮ ਮੀਂਹ ਦਰਜ ਕੀਤਾ ਗਿਆ ਹੈ।

Scroll to Top