ਚੰਡੀਗੜ੍ਹ, 17 ਜਨਵਰੀ 2025: Punjab Weather Update Today: ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਪਹਾੜਾਂ ‘ਚ ਪੈ ਰਹੀ ਭਾਰੀ ਬਰਫ਼ਬਾਰੀ ਅਤੇ ਮੀਂਹ ਕਾਰਨ ਨਾਲ ਲੱਗਦੇ ਮੈਦਾਨੀ ਇਲਾਕਿਆਂ ਵੱਲ ਆਉਣ ਵਾਲੀਆਂ ਠੰਢੀਆਂ ਹਵਾਵਾਂ ਅਤੇ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ |
ਇਸਦੇ ਚੱਲਦੇ ਪੰਜਾਬ ਦੇ ਤਾਪਮਾਨ ‘ਚ ਇੱਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲੇਗੀ। ਪੰਜਾਬ ‘ਚ ਅੱਜ ਵੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਵੀਰਵਾਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲਿਆ ਹੈ। ਕੱਲ੍ਹ ਦਿਨ ਦੇ ਤਾਪਮਾਨ ‘ਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ।
ਮੌਸਮ ਵਿਭਾਗ ਮੁਤਾਬਕ ਅੱਜ ਮਾਨਸਾ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਲੇਰਕੋਟਲਾ ‘ਚ ਸੰਘਣੀ ਧੁੰਦ ਦੇ ਸਬੰਧ ‘ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਵਿਜੀਵਿਲਟੀ 50 ਮੀਟਰ ਜਾਂ ਘੱਟ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਭਰ ਦੇ ਸ਼ਹਿਰਾਂ ਦਾ ਦਿਨ ਦਾ ਤਾਪਮਾਨ 11 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਵੀ ਧੁੰਦ ਦਾ ਪ੍ਰਭਾਵ ਦੇਖਿਆ ਨੂੰ ਮਿਲਿਆ ਹੈ।