ਚੰਡੀਗੜ੍ਹ, 27 ਫਰਵਰੀ 2025: Punjab Weather Update Today: ਪੰਜਾਬ ‘ਚ ਅੱਜ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ (Rain Alert) ਦੀ ਸੰਭਾਵਨਾ ਹੈ। ਕਈ ਇਲਾਕਿਆਂ ‘ਚ ਗੜੇਮਾਰੀ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਸੂਬੇ (Punjab Weather) ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ ਜਦੋਂ ਕਿ ਤਰਨਤਾਰਨ, ਫਿਰੋਜ਼ਪੁਰ, ਪਟਿਆਲਾ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਮੌਸਮੀ ਸਥਿਤੀ 1 ਮਾਰਚ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਨੇ 26 ਤੋਂ 28 ਫਰਵਰੀ ਤੱਕ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹੈ। ਇਸੇ ਤਰ੍ਹਾਂ 1 ਮਾਰਚ ਨੂੰ ਵੀ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਫਰਵਰੀ ਦਾ ਮਹੀਨਾ ਸਰਦੀਆਂ ‘ਚ ਸਭ ਤੋਂ ਵੱਧ ਬਾਰਿਸ਼ ਲਈ ਜਾਣਿਆ ਜਾਂਦਾ ਹੈ ਪਰ ਇਸ ਵਾਰ ਫਰਵਰੀ ਦੇ ਮਹੀਨੇ ‘ਚ ਸੋਕੇ ਵਰਗੇ ਹਾਲਾਤ ਹਨ ਅਤੇ ਠੰਡ ‘ਚ ਵੀ ਕਮੀ ਦਰਜ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ‘ਚ ਲੋਕਾਂ ਨੂੰ ਤੇਜ਼ ਧੁੱਪ ਕਾਰਨ ਗਰਮੀ ਮਹਿਸੂਸ ਹੋਣ ਲੱਗੀ ਹੈ, ਉੱਥੇ ਹੀ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ, ਅੱਜ ਦੇਸ਼ ਦੇ ਕੁਝ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Read More: Punjab Weather Latest Update: ਪੰਜਾਬ ਦੇ ਕਈ ਇਲਾਕਿਆਂ ‘ਚ ਹੋ ਰਹੀ ਹਲਕੀ ਬਾਰਿਸ਼, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ