TheUnmute.com

Punjab Weather Update: ਮੌਸਮ ਵਿਭਾਗ ਦੀ ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀ ਭਵਿੱਖਬਾਣੀ

ਚੰਡੀਗੜ੍ਹ, 29 ਜਨਵਰੀ 2025: ਪੰਜਾਬ ਅਤੇ ਚੰਡੀਗੜ੍ਹ ਦੇ ਵਾਸੀਆਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਮੁਤਾਬਕ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ |

ਪਿਛਲੇ 24 ਘੰਟਿਆਂ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਪੰਜਾਬ ਦੇ ਫਰੀਦਕੋਟ ‘ਚ ਸਭ ਤੋਂ ਵੱਧ 27.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਦਰਜ ਕੀਤਾ ਗਿਆ । ਜਦੋਂ ਕਿ ਮੋਹਾਲੀ ਦਾ ਵੱਧ ਤੋਂ ਵੱਧ ਘੱਟੋ-ਘੱਟ ਤਾਪਮਾਨ 7.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਦਾ ਤਾਪਮਾਨ 7.2 ਡਿਗਰੀ ਦਰਜ ਕੀਤਾ । ਇਸ ਦੇ ਨਾਲ ਹੀ 24 ਘੰਟਿਆਂ’ਚ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਦੇ ਹੁਣ ਹੋਰ ਵਧਣ ਦੀ ਉਮੀਦ ਹੈ।

Read More: Punjab Weather Update: ਪੰਜਾਬ ‘ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ

Exit mobile version